ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਪ੍ਰਸਿੱਧੀ ਪ੍ਰਾਪਤ ਲੇਖਕ ਸਵਰਗੀ ਡਾਕਟਰ ਸਰੂਪ ਸਿੰਘ ਅਲੱਗ ਦੀਆਂ ਮਨੁੱਖਤਾ ਪ੍ਰਤੀ ਕੀਤੀਆਂ ਨਿਸ਼ਕਾਮ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਹਨਾਂ ਨੂੰ ਨੇਤਾ ਜੀ ਸੁਭਾਸ਼ ਚੰਦਰ ਨੈਸ਼ਨਲਿਸਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਉਨ੍ਹਾਂ ਦੇ ਹੋਣਹਾਰ ਸਪੁੱਤਰ ਸ੍ਰ ਰਮਿੰਦਰਦੀਪ ਸਿੰਘ ਅਲੱਗ ਨੇ ਪ੍ਰਾਪਤ ਕੀਤਾ। ਵੈਲਰੈਡ ਸੰਸਥਾ ਦੇ ਡਾਇਰੈਕਟਰ ਸ੍ਰੀ ਰਸਬੀਹਾਰੀ ਕਯਾਤ ਨੇ ਡਾਕਟਰ ਸਰੂਪ ਸਿੰਘ ਅਲੱਗ ਵੱਲੋਂ ਆਰੰਭੇ ਕੌਮੀ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਡਾਕਟਰ ਅਲੱਗ ਨੂੰ ਇਹ ਸਨਮਾਨ ਦੇ ਕੇ ਅਸੀਂ ਆਪਣੇ ਆਪ ਨੂੰ ਸਨਮਾਨਿਤ ਹੋਇਆ ਮਹਿਸੂਸ ਕਰਦੇ ਹਾਂ। ਡਾ: ਅਲੱਗ ਦੇ ਸਪੁੱਤਰ ਸ੍ਰ ਰਮਿੰਦਰ ਦੀਪ ਸਿੰਘ ਅਲੱਗ ਨੇ ਵੀ ਵੈਲਰੈਡ ਸੰਸਥਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅਸੀਂ ਦੋਨੋਂ ਭਰਾ ਆਪਣੇ ਪਿਤਾ ਜੀ ਸਵਰਗੀ ਡਾਕਟਰ ਸਰੂਪ ਸਿੰਘ ਅਲੱਗ ਵੱਲੋਂ ਆਰੰਭੇ ਨਿਸ਼ਕਾਮ ਕੌਮੀ ਕਾਰਜਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj