ਡਾ. ਸੁੱਖੀ ਨੇ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਪ੍ਰੋਜੈਕਟ ਕੀਤੇ ਲੋਕ ਅਰਪਿਤ

ਕਿਹਾ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ

ਨਵਾਂਸ਼ਹਿਰ/ਬੰਗਾ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕੰਟੇਨਰ ਅਤੇ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਬੰਗਾ ਦੇ ਪਿੰਡ ਖਟਕੜ ਕਲਾਂ, ਖਮਾਚੋ, ਮਾਹਿਲ ਗਹਿਲਾਂ ਅਤੇ ਲਧਾਣਾ ਝਿੱਕਾ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵੱਖ- ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਡਾ.ਸੁਖਵਿੰਦਰ ਕੁਮਾਰ ਸੁੱਖੀ ਨੇ ਇਸ ਮੌਕੇ ਕਿਹਾ ਕਿ ਮਾਨ ਸਰਕਾਰ ਨੇ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੀ ਮਜਬੂਤੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। ਇਸ ਮੌਕੇ ਇਸ ਪੰਜਾਬ ਸਿੱਖਿਆ ਕ੍ਰਾਂਤੀ ਵਿਧਾਨ ਸਭਾ ਹਲਕਾ ਬੰਗਾ ਦੇ ਕੋਆਰਡੀਨੇਟਰ ਸੋਹਣ ਲਾਲ ਢਾਂਡਾ, ਅਦੇਸ਼ ਕੁਮਾਰ ਬਲਾਕ ਪੰਚਾਇਤ ਅਫ਼ਸਰ, ਪਵਨਜੀਤ ਸਿੰਘ ਸਿੱਧੂ, ਸੁਖਦੇਵ ਸਿੰਘ ਸੀਨੀਅਰ ਆਗੂ, ਜਗਤ ਸਿੰਘ ਪਠਲਾਵਾ ਜੋਨ ਇੰਚਾਰਜ, ਅਵਤਾਰ ਸਿੰਘ ਪਠਲਾਵਾ, ਸੁਰਜੀਤ ਕੁਮਾਰ, ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਤੁਰੰਤ ਅਦਾ ਕੀਤੀ ਜਾਵੇ – ਬਲਦੇਵ ਭਾਰਤੀ
Next articleਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਕੀਤਾ ਜਾਗਰੂਕ