ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਅੱਜ ਹਲਕਾ ਬੰਗਾ ਤੋਂ ਵਿਧਾਇਕ ਸ਼੍ਰੀ ਸੁਖਵਿੰਦਰ ਸੁੱਖੀ ਜੀ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ (ਕੰਨਵੇਅਰ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਮੌਕੇ ਮਿਲ ਕੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ। ਸਾਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਚੇਅਰਮੈਨ ਦਾ ਅਹੁਦਾ ਸੰਭਾਲਣ ਮੌਕੇ ਡਾਕਟਰ ਸੁੱਖੀ ਜੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸ਼੍ਰੀ ਜੈਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਕੈਬਨਿਟ ਮੰਤਰੀ ਪੰਜਾਬ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਜੀ, ਵਿਧਾਇਕ ਸ਼੍ਰੀ ਕੁਲਵੰਤ ਪੰਡੋਰੀ ਜੀ, ਸਾਬਕਾ ਵਿਧਾਇਕ ਅਮਰਜੀਤ ਸੰਦੋਆ ਜੀ, ਸ਼੍ਰੀ ਜਸਵੀਰ ਸਿੰਘ ਗੜ੍ਹੀ, ਡਾਕਟਰ ਜਸਪ੍ਰੀਤ ਸਿੰਘ ਬੀਜ਼ਾ ਜੀ, ਸੋਹਣ ਲਾਲ ਢੰਡਾਂ ਜੀ ਆਦਿ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj