ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ – ਜੱਸਲ , ਪੈਂਥਰ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਰਜਿ, ਰੇਲ ਕੋਚ ਫੈਕਟਰੀ, ਕਪੂਰਥਲਾ ਦੇ ਅਹੁਦੇਦਾਰ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਨੇ ਕੀਤੀ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ ਨੇ ਦੱਸਿਆ ਕਿ ਪਿੱਛਲੇ ਦਿਨੀ ਪਟਿਆਲਾ ਵਿਖੇ ਪੀ.ਆਰ.ਟੀ.ਸੀ. ਦੇ ਨਵੇਂ ਚੁਣੇ ਗਏ ਚੇਅਰਮੈਨ ਸ਼੍ਰੀ ਹਰਜੋਤ ਸਿੰਘ ਵੱਲੋਂ ਚੇਅਰਮੈਨੀ ਦਾ ਅਹੁਦਾ ਸੰਭਾਲਣ ਵੇਲੇ ਸਥਾਨਕ ਆਗੂਆਂ ਨੂੰ ਸੰਬੋਧਨ ਕਰ ਰਹੇ ਸੀ। ਉਸ ਵੇਲੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਕਰੋੜਾਂ ਲੋਕਾਂ ਦੇ ਮੁਕਤੀਦਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਤਸਵੀਰ ਪੈਰਾਂ ਵਿੱਚ ਰੋਲ ਕੇ ਬੇਅਦਬੀ ਕੀਤੀ ਗਈ। ਜਿਸ ਦੀ ਸੁਸਾਇਟੀ ਪੁਰਜ਼ੋਰ ਨਿੰਦਾ ਕਰਦੀ ਹੈ। ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ ਨੇ ਕਿਹਾ ਕਿ ਇਕ ਪਾਸੇ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸਤਿਕਾਰ ਦੇਣ ਲਈ ਹਰੇਕ ਸਰਕਾਰੀ ਦਫਤਰਾਂ ਵਿੱਚ ਬਾਬਾ ਸਾਹਿਬ ਜੀ ਦੀ ਤਸਵੀਰ ਲਗਵਾਈ ।
ਪਰ ਦੂਜੇ ਪਾਸੇ ਸਤਾ ਵਿਚ ਮਸਰੂਰ ਆਗੂ ਬਾਬਾ ਸਾਹਿਬ ਨੂੰ ਪੈਰਾਂ ਵਿੱਚ ਰੋਲ ਕੇ ਬੇਅਦਬੀ ਕਰ ਰਹੇ ਹਨ ਜੋਕਿ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਨਾਲ ਦੇਸ਼ ਵਿਦੇਸ਼ ਵਿੱਚ ਵਸਣ ਵਾਲੇ ਬਾਬਾ ਸਾਹਿਬ ਦੇ ਕਰੋੜਾਂ ਪੈਰੋਕਾਰਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਜਿਸ ਦੀ ਸੁਸਾਇਟੀ ਸਖਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ। ਅਜਿਹੀ ਮੰਦਭਾਗੀ ਘਟਨਾ ਨੂੰ ਕਿਸੇ ਵੀ ਹਾਲਤ ਵਿੱਚ ਸਹਿਣ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਤੇ ਸੁਸਾਇਟੀ ਦੇ ਸੀਨੀਅਰ ਉਪ ਪ੍ਰਧਾਨ ਸੰਤੋਖ ਰਾਮ ਜਨਾਗਲ, ਉਪ ਪ੍ਰਧਾਨ ਨਿਰਮਲ ਸਿੰਘ, ਬਾਮਸੇਫ ਦੇ ਕੰਨਵੀਨਰ ਕਸ਼ਮੀਰ ਸਿੰਘ, ਸ਼੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਸਿੰਘ, ਪੂਰਨ ਚੰਦ ਬੋਧ ਅਤੇ ਧਰਮਵੀਰ ਅੰਬੇਡਕਰੀ ਆਦਿ ਨੇ ਸਥਾਨਕ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਬਾਬਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਬੇਸ਼ੱਕ ਦੋਸ਼ੀ ਕਿਸੇ ਵੀ ਸਤਿਕਾਰਤ ਅਹੁਦੇਦਾਰ ਤੇ ਕੰਮ ਕਰ ਰਿਹਾ।