ਜਲੰਧਰ, (ਸਮਾਜ ਵੀਕਲੀ): ਪ੍ਰੀਤਮ ਫਿਲਮ ਪ੍ਰੋਡਕਸ਼ਨ ਵੱਲੋਂ ਜੱਸੀ ਚਾਨਾ ਦੇ ਨਿਰਦੇਸ਼ਨ ਹੇਠ ਬਣਾਈ ਗਈ ਐਨੀਮੇਟਿਡ ਫਿਲਮ ‘ਜੈ ਭੀਮ’ 14 ਅਪਰੈਲ ਨੂੰ ਰਿਲੀਜ਼ ਕੀਤੀ ਜਾ ਰਹੀ ਹੈ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਨਿਰਦੇਸ਼ਕ ਜੱਸੀ ਚਾਨਾ ਨੇ ਦੱਸਿਆ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਦੀਆਂ ਪ੍ਰਮੁੱਖ ਘਟਨਾਵਾਂ ’ਤੇ ਬਣੀ ਫਿਲਮ ‘ਜੈ ਭੀਮ’ ਵਿਸ਼ਵ ਪੱਧਰ ’ਤੇ ਰਿਲੀਜ਼ ਕੀਤੀ ਜਾਵੇਗੀ। ਪਹਿਲੇ ਪੜਾਅ ਦੌਰਾਨ ਇਹ ਫਿਲਮ ਪੰਜਾਬ, ਹਰਿਆਣਾ ਤੇ ਜੰਮੂ ਵਿੱਚ ਬਾਬਾ ਸਾਹਿਬ ਦੇ ਜਨਮ ਦਿਨ ਮੌਕੇ 14 ਅਪਰੈਲ ਨੂੰ ਰਿਲੀਜ਼ ਹੋਵੇਗੀ। ਦੂਜੇ ਪੜਾਅ ਤਹਿਤ 22 ਅਪਰੈਲ ਨੂੰ ਦਿੱਲੀ, ਰਾਜਸਥਾਨ, ਯੂਪੀ ਅਤੇ ਬਿਹਾਰ ਵਿੱਚ ,ਤੀਜੇ ਪੜਾਅ ਵਿੱਚ 29 ਅਪਰੈਲ ਨੂੰ ਰਿਲੀਜ਼ ਕੀਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly