ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਰੋਪੜ ਫਗਵਾੜਾ ਨੈਸ਼ਨਲ ਹਾਈਵੇਅ ਦੇ ਬਣਨ ਨਾਲ ਸ਼ਹਿਰਾਂ ਵਿਚਲੀ ਦੂਰੀ ਘਟ ਗਈ ਹੈ ਅਤੇ ਇਸ ਦੇ ਨਾਲ ਹੀ ਸ਼ਹਿਰ ਦੇ ਕਈ ਮੁਹੱਲਿਆਂ ਅਤੇ ਪਿੰਡਾਂ ਦਾ ਪੱਧਰ ਨੀਵਾਂ ਹੋਣ ਕਾਰਨ ਟ੍ਰੈਫਿਕ ਦੀ ਸਮੱਸਿਆ ਵੀ ਕਾਫੀ ਹੱਦ ਤੱਕ ਹੱਲ ਹੋ ਗਈ ਹੈ। ਬਰਸਾਤ ਦੇ ਦਿਨਾਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਭਾਰੀ ਦਿੱਕਤ ਆ ਰਹੀ ਹੈ ਸ਼ਹਿਰ ਦੇ ਪੁਰਾਣੇ ਮਨਿਆਰੀ ਬਾਜ਼ਾਰ ਵਿੱਚ ਥੋੜੀ ਜਿਹੀ ਬਰਸਾਤ ਤੋਂ ਬਾਅਦ ਵੀ ਸਾਰਾ ਦਿਨ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ ਜਿਸ ਕਾਰਨ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਸਮੱਸਿਆ ਨੂੰ ਲੈ ਕੇ ਅੱਜ ਸਵੇਰੇ ਵਪਾਰ ਏਕਤਾ ਮੰਚ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਰਦਾਰ ਕੁਲਜੀਤ ਸਿੰਘ ਸਰਹਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ। ਇਸ ਸਮੱਸਿਆ ਸਬੰਧੀ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਨੂੰ ਫ਼ੋਨ ‘ਤੇ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਏਕਤਾ ਮੰਚ ਨੂੰ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਪਾਰਕ ਏਕਤਾ ਮੰਚ ਦੇ ਪ੍ਰਧਾਨ ਅਮਰਜੀਤ ਸਿੰਘ ਗੋਲੀ, ਮਨੀਸ਼ ਚੁੱਘ, ਰੰਮੀ ਅਰੋੜਾ, ਉਪਕਾਰ ਸਿੰਘ ਸੋਨੂੰ, ਰਾਹੁਲ ਜੈਨ, ਵਿਸ਼ਾਲ ਗਰੋਵਰ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਸਾਗਰ ਅਰੋੜਾ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly