– ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਟਿਊਬਵੈੱਲਾਂ ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਨ ਦਾ ਭਰੋਸਾ
ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਵਿਧਾਨ ਸਭਾ ਹਲਕਾ ਬਲਾਚੌਰ ਦੇ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਅਤੇ ਟਿਊਬਵੈੱਲਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੇਚੀ ਵੱਲੋਂ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਹਲਕੇ ਦੇ ਲੋਕਾਂ ਨੂੰ ਪੇਸ਼ ਆ ਰਹੀ ਇਸ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਐਡਵੋਕੇਟ ਚੇਚੀ ਨੇ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਐਡਵੋਕੇਟ ਸੰਜੀਵ ਚੇਚੀ ਨੇ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਹਲਕੇ ਦੇ ਪਿੰਡ ਟੋਰੋਵਾਲ , ਬੂਥਗੜ੍ਹ ਅਤੇ ਹੈਡੋਂ ਬੇਟ ਸਮੇਤ ਜਿਨ੍ਹਾਂ-ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੇ ਟਿਊਬਵੈੱਲਾਂ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਸਮੱਸਿਆ ਆ ਰਹੀ ਹੈ, ਉੱਥੇ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਵੀ ਨਵੇਂ ਟਿਊਬਵੈੱਲ ਲਗਾਉਣ ਜਾਂ ਮੁਰੰਮਤ ਦਾ ਕੰਮ ਚੱਲ ਰਿਹਾ ਹੈ, ਉਸ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਗਰਮੀ ਦੇ ਇਸ ਮੌਸਮ ਵਿੱਚ ਆਮ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਲਈ ਪ੍ਰੇਸ਼ਾਨ ਨਾ ਹੋਣਾ ਪਵੇ। ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਡਵੋਕੇਟ ਸੰਜੀਵ ਚੇਚੀ ਵੱਲੋਂ ਲਿਆਂਦੇ ਗਏ ਇਸ ਜਨਤਕ ਮਸਲੇ ਨੂੰ ਬੇਹੱਦ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਚੇਚੀ ਨੂੰ ਪੂਰਨ ਭਰੋਸਾ ਦਿਵਾਇਆ ਕਿ ਹਲਕਾ ਬਲਾਚੌਰ ਦੇ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਚੱਲ ਰਹੇ ਸਾਰੇ ਕਾਰਜਾਂ ਨੂੰ ਰਿਕਾਰਡ ਸਮੇਂ ਦੇ ਅੰਦਰ ਮੁਕੰਮਲ ਕਰਵਾ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




