ਨਵੀਂ ਦਿੱਲੀ (ਸਮਾਜ ਵੀਕਲੀ):ਜੰਮੂ ਵਿੱਚ ਹੋਏ ਡਰੋਨ ਹਮਲੇ ਕਾਰਨ ਭਵਿੱਖੀ ਸੁਰੱਖਿਆ ਤੰਤਰ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਇਸ ਗੱਲ ’ਤੇ ਚਰਚਾ ਕੀਤੀ ਗਈ ਕਿ ਸੁਰੱਖਿਆ ਦਲਾਂ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ ਜਾਵੇ ਤੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਜੰਮੂ ਵਿੱਚ ਹਵਾਈ ਸੈਨਾ ਦੇ ਅੱਡੇ ’ਤੇ ਨਿਵੇਕਲਾ ਡਰੋਨਾ ਹਮਲਾ ਹੋਇਆ ਹੈ। ਇਸ ਹਮਲੇ ਦੀ ਜਾਂਚ ਐੱਨਆਈਏ (ਕੌਮੀ ਜਾਂਚ ਏਜੰਸੀ) ਨੂੰ ਸੌਂਪ ਦਿੱਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly