HOME *ਬਲਾਚੌਰ ‘ਚ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਨਸਰਾਂ ਦੀ ਮੱਦਦ ਨਾ ਕੀਤੀ...

*ਬਲਾਚੌਰ ‘ਚ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਅਨਸਰਾਂ ਦੀ ਮੱਦਦ ਨਾ ਕੀਤੀ ਜਾਵੇ-ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ*

1
ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ

ਸਮਾਜ ਨੂੰ ਗਲਤ ਰਾਹ ਪਾਉਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ

ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਅੱਜ ਨਸ਼ਿਆਂ ਖ਼ਿਲਾਫ਼ ਆਪਣੇ ਹਮਾਇਤੀਆਂ ਨਾਲ ਇੱਕਜੁਟਤਾ ਪ੍ਰਗਟਾਉਂਦਿਆਂ ਸਮੂਹ ਜਨਤਕ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਨਸ਼ੇ ਨੂੰ ਉਤਸ਼ਾਹਿਤ ਕਰਨ ਵਾਲੇ ਕਿਸੇ ਵੀ ਅਨਸਰ ਦੀ ਮੱਦਦ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਅੱਜ ਸਮਾਂ ਆ ਗਿਆ ਹੈ ਕਿ ਨੌਜਵਾਨ ਪੀੜ੍ਹੀ ਨੂੰ ਮੌਤ ਦੇ ਰਾਹ ਪਾਉਣ ਵਾਲੇ ਅਜਿਹੇ ਗਲਤ ਅਨਸਰਾਂ ਨੂੰ ਕਾਨੂੰਨਨ ਸਬਕ ਸਿਖਾਉਣ ਦੇ ਨਾਲ-ਨਾਲ ਉਨਾਂ ਦਾ ਸਮਾਜਿਕ ਤੌਰ ‘ਤੇ ਵੀ ਬਾਈਕਾਟ ਕੀਤਾ ਜਾਵੇ। ਉਨਾਂ ਨੌਜਵਾਨਾਂ  ਨੂੰ ਵੀ ਅਪੀਲ ਕੀਤੀ ਕਿ ਉਹ ਸਮਾਜ ਨੂੰ ਘੁਣ ਵਾਂਗ ਲੱਗੀ ਇਸ ਬਿਮਾਰੀ ਨੂੰ ਗਲੋਂ ਲਾਹੁਣ ਲਈ ਆਪਣੇ ਆਲੇ- ਦੁਆਲੇ ਦੇ ਨਸ਼ਾ ਪੀੜਤਾਂ ਦੀ ਸ਼ਨਾਖਤ ਕਰਕੇ ਉਨਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਨ ਅਤੇ ਜੇਕਰ ਲੋੜ ਪਵੇ ਤਾਂ ਖੁਦ ਉਸ ਦੀ ਜਾਨ ਬਚਾਉਣ ਲਈ ਉਨਾਂ ਨੂੰ ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਸਬ-ਡਵੀਜ਼ਨਲ ਸਿਵਲ ਹਸਪਤਾਲ ਬਲਾਚੌਰ ਵਿਖੇ ਨਸ਼ਾ ਛੁਡਾਊ ਕੇਂਦਰ ‘ਚ ਲੈ ਕੇ ਆਉਣ। ਉਨ੍ਹਾਂ  ਕਿਹਾ ਕਿ ਨਸ਼ਾ ਰਾਤੋ- ਰਾਤ ਖਤਮ ਹੋਣ ਵਾਲੀ ਬਿਮਾਰੀ ਨਾ ਹੋ ਕੇ, ਦ੍ਰਿੜ-ਨਿਸ਼ਚੇ ਅਤੇ ਜ਼ਮੀਨੀ ਪੱਧਰ ‘ਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਅਜੇ ਮੰਗੂਪੁਰ ਨੇ ਆਖਿਆ ਕਿ ਸਾਨੂੰ ਵੀ ਨਸ਼ਾ ਪੀੜਤਾਂ ਪ੍ਰਤੀ ਨਫ਼ਰਤ ਦੀ ਬਜਾਏ ਹਮਦਰਦੀ ਵਾਲਾ ਵਤੀਰਾ ਅਪਨਾਉਣਾ ਪਵੇਗਾ ਅਤੇ ਉਨ੍ਹਾਂ ਨੂੰ ਇਸ ਦਲ-ਦਲ ਵਿੱਚੋਂ ਬਾਹਰ ਕੱਢਣ ‘ਚ ਉਨਾਂ ਦੀ ਬਾਂਹ ਫੜਨੀ ਪਵੇਗੀ। ਨਸ਼ਾ ਤਸਕਰਾਂ ਖ਼ਿਲਾਫ਼ ਕੋਈ ਵੀ ਜਾਣਕਾਰੀ ਦੇਣ ਲਈ ਜਾਂ ਹੋਰ ਕਿਸੇ ਵੀ ਸਹਾਇਤਾ ਲਈ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਨੰ 9465100088 ਜਨਤੱਕ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleCabinet Minister Barinder Kumar Goyal begins two-day tour to review flood protection works along Rivers
Next articleDoon Gujjar Welfare Sabha Honors and Congratulates Newly Appointed ‘AAP’ District President Advocate Sanjeev Chaudhary Chechi