HOME ਨਸ਼ਾ ਵੇਚਣ ਅਤੇ ਖਰੀਦਣ ਵਾਲੇ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ : ...

ਨਸ਼ਾ ਵੇਚਣ ਅਤੇ ਖਰੀਦਣ ਵਾਲੇ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ : ਇੰਸਪੈਕਟਰ ਰਜਿੰਦਰ ਮਿਨਹਾਸ

2
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ   (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ  ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ  ਅਤੇ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ  ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਨੇ ਆਪਣੀ ਪੁਲਿਸ ਪਾਰਟੀ ਨਾਲ ਮੁਲਜਮ  ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਹਰਭਜਨ ਸਿੰਘ ਵਾਸੀ ਵਾਰਡ ਨੰ. 09 ਦਸ਼ਮੇਸ਼ ਨਗਰ  ਦਸੂਹਾ ਹੁਸ਼ਿਆਰਪੁਰ  ਨੂੰ ਕਾਬੂ ਕਰਕੇ ਉਸ ਪਾਸੋਂ ਖੁੱਲੀਆ 86 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਅਤੇ ਉਕਤ ਮੁਲਜਮ ਉੱਤੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਮੁਲਜਮ ਨੂੰ  ਅਦਾਲਤ ਵਿੱਚ ਪੇਸ਼  ਕਰਕੇ ਉਸਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਕੋਲੋਂ  ਡੁਘਾਈ ਨਾਲ ਪੁੱਛਗਿੱਛ ਕੀਤੀ ਜਵੇਗੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਿਡ-ਡੇ -ਮੀਲ ਤਹਿਤ ਜਾਰੀ ਭਾਂਡੇ ਖਰੀਦਣ ਦੀ ਗਰਾਂਟ ਖਰਚਣ ਦਾ ਸਮਾਂ ਵਧਾਇਆ ਜਾਵੇ : ਅਮਨਦੀਪ ਸ਼ਰਮਾ
Next articleਵੈਨਕੂਵਰ ਚ ਆਰਿਫ ਲੁਹਾਰ ਸੋਅ 27 ਜੁਲਾਈ ਨੂੰ- ਲੋਕਾਂ ਚ ਭਾਰੀ ਉਤਸ਼ਾਹ