ਡਰੱਗ ਮਾਮਲਾ: ਅਕਾਲੀ ਆਗੂ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ ਵਾਧਾ

ਮੁਹਾਲੀ (ਸਮਾਜ ਵੀਕਲੀ):  ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਅੱਜ ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੇ ਜੁਡੀਸ਼ਲ ਰਿਮਾਂਡ ਵਿੱਚ ਵਾਧਾ ਕਰਦਿਆਂ ਅਕਾਲੀ ਆਗੂ ਨੂੰ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਲਈ ਅੱਗੇ ਦਾ ਰਾਹ ਪਹਿਲਾਂ ਨਾਲੋਂ ਕਿਤੇ ਵੱਧ ਚੁਣੌਤੀਪੂਰਨ: ਸੋਨੀਆ ਨੇ ਸੀਪੀਪੀ ਦੀ ਮੀਟਿੰਗ ’ਚ ਕਿਹਾ
Next articleਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਸਿਰਫ਼ ਪੰਜ ਫ਼ੀਸਦੀ ਵਧੀਆਂ: ਪੁਰੀ