ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵੱਖ ਵੱਖ ਪਿੰਡਾਂ ਵਿੱਚ ਨਸ਼ਾ ਵੋਰਧੀ ਜਾਗਰੂਕਤਾ ਕੈਂਪ ਜਾਰੀ 

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਨਜ਼ਦੀਕੀ ਪਿੰਡ ਮੁਜੱਫਰਪੁਰ ਸਥਿਤ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਵਿਖੇ ਰੈਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ ਅਤੇ ਸਕੂਲ ਮੁਖੀ ਸੰਜੀਵ ਕੁਮਾਰ ਅਤੇ ਸਰਪੰਚ ਪਿਆਰਾ ਸਿੰਘ ਦੀ ਰਹਿਨੁਮਾਈ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਚਮਨ ਸਿੰਘ ਅਤੇ ਕਾਂਉਸਲਰ ਕਮਲਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਦੈਂਤ ਨੇ ਕਈ ਹੱਸਦੇ ਵਸਦੇ ਘਰ ਉਜਾੜ ਦਿੱਤੇ ਹਨ। ਇਸ ਲਈ ਸਾਨੂੰ ਨਸ਼ਿਆਂ ਵਰਗੀ ਅਲਾਮਤ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਕੇ ਇੱਕਮੁੱਠ ਹੋਣ ਦੀ ਲੋੜ ਹੈ। ਤਾਂ ਜ਼ੋ ਇਸ ਅਲਾਮਤ ਨੂੰ ਹਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਜੇਕਰ ਸਮਾਜ ਅੰਦਰ ਕੋਈ ਵੀ ਆਪਣੀ ਸਵੈ ਇੱਛਾ ਨਾਲ ਨਸ਼ਾ ਛੱਡਣ ਦਾ ਇੱਛੁਕ ਹੈ ਤਾਂ ਉਹ ਰੈਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਾਲ ਸੰਪਰਕ ਕਰ ਸਕਦਾ ਹੈ। ਇਥੇ ਮਰੀਜ਼ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਵਿਨਾਇਕ ਲਖਨਪਾਲ ਸਾਇੰਸ ਅਧਿਆਪਕ, ਪਵਨਜੀਤ ਸਿੰਘ ਹੈਡ ਟੀਚਰ, ਰਾਜਵਿੰਦਰ ਕੌਰ ਈ ਟੀ ਟੀ, ਸਿਮਰਨਜੀਤ ਕੌਰ, ਜਸਵਿੰਦਰ ਕੌਰ, ਰਜਨੀ, ਮਨਰੇਗਾ ਵਰਕਰ, ਪਿੰਡ ਵਾਸੀ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਆਦਿ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਟ੍ਰੈਫਿਕ ਸਲਾਹਕਾਰ ਪੰਜਾਬ ਨਵਦੀਪ ਅਸੀਜਾ ਨੇ ਜ਼ਿਲ੍ਹੇ ਦੇ ਵੱਖ-ਵੱਖ ਮਾਰਗਾਂ ਦਾ ਕੀਤਾ ਨਿਰੀਖਣ, ਜ਼ਿਲ੍ਹੇ ‘ਚ ਕੀਤੇ ਜਾ ਰਹੇ ਸੜਕ ਸੁਰੱਖਿਆ ਕੰਮਾਂ ਦੀ ਵੀ ਕੀਤੀ ਸਮੀਖਿਆ
Next articleਭੂਮੀ ਰੱਖਿਆ ਵਿਭਾਗ ਦੁਆਰਾ ਪਿੰਡਾਂ ਵਿੱਚ ਬੂਟੇ ਲਗਾਉਣ ਅਤੇ ਵੰਡਣ ਦੀ ਕੀਤੀ ਗਈ ਸ਼ੁਰੂਆਤ