HOME ਪਿੰਡ ਬਕਾਪੁਰ ਵਿਖੇ ਨਸ਼ਾ ਮੁਕਤੀ ਅਤੇ ਪਿੰਡ ਦੀ ਸੁਰੱਖਿਆ ਨੂੰ ਲੈ ਕੇ...

ਪਿੰਡ ਬਕਾਪੁਰ ਵਿਖੇ ਨਸ਼ਾ ਮੁਕਤੀ ਅਤੇ ਪਿੰਡ ਦੀ ਸੁਰੱਖਿਆ ਨੂੰ ਲੈ ਕੇ ਐਸ ਐਚ ਓ ਸਦਰ ਬਲਾਚੌਰ ਵੱਲੋਂ ਵਿਸ਼ੇਸ਼ ਮੀਟਿੰਗ

3
ਨਵਾਂਸ਼ਹਿਰ /ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਨਸ਼ਾ ਮੁਕਤੀ ਅਤੇ ਪਿੰਡਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ, ਥਾਣਾ ਸਦਰ ਬਲਾਚੌਰ ਦੇ ਐਸ ਐਚ ਓ ਬਿਕਰਮ ਸਿੰਘ ਰੋੜੀ ਵੱਲੋਂ ਪਿੰਡ ਬਕਾਪੁਰ ਵਿਖੇ ਪਿੰਡ ਵਿਕਾਸ ਕਮੇਟੀ , ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿੰਡ ਦੀ ਅੰਦਰੂਨੀ ਸੁਰੱਖਿਆ ਅਤੇ ਨਸ਼ਾਖੋਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਗੰਭੀਰ ਰਣਨੀਤੀ ਉਲੀਕੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਐਚ.ਓ. ਬਿਕਰਮ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਪਿੰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਣ ਦੇ ਨਾਜਾਇਜ਼ ਧੰਦੇ ਵਿੱਚ ਸ਼ਾਮਿਲ ਹੈ, ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇੱਕ ਮਨੁੱਖੀ ਪਹੁੰਚ ਅਪਣਾਉਂਦਿਆਂ ਕਿਹਾ ਕਿ ਜੋ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਕਰਵਾਉਣ ਵਿੱਚ ਪੂਰੀ ਮਦਦ ਕਰੇਗੀ।ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਅਪੀਲ ਕੀਤੀ ਕਿ ਪਿੰਡ ਦੇ ਧਾਰਮਿਕ ਸਥਾਨਾਂ, ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ 24 ਘੰਟੇ ਚਾਲੂ ਰੱਖਿਆ ਜਾਵੇ। ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਉਨ੍ਹਾਂ ਪਿੰਡ ਵਿੱਚ ਰਾਤ ਦਾ ‘ਠੀਕਰੀ ਪਹਿਰਾ’ ਮੁੜ ਸੁਰਜੀਤ ਕਰਨ ਅਤੇ ਅੱਡੇ ‘ਤੇ ਰਾਤ ਸਮੇਂ ਵਿਸ਼ੇਸ਼ ਚੌਕੀਦਾਰ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ, “ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਪਿੰਡਾਂ ਨੂੰ ਅਪਰਾਧ ਮੁਕਤ ਬਣਾਇਆ ਜਾ ਸਕਦਾ ਹੈ।”ਇਸ ਮੌਕੇ ਪਿੰਡ ਦੀ ਸਰਪੰਚ ਬਲਜਿੰਦਰ ਕੌਰ,ਦਾਰਾ ਸਿੰਘ ਅਤੇ ਪੰਚਾਇਤ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਨਸ਼ਿਆਂ ਵਿਰੁੱਧ ਜੰਗ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਮੀਟਿੰਗ ਵਿੱਚ ਸਰਪੰਚ ਬਲਜਿੰਦਰ ਕੌਰ ਤੋਂ ਇਲਾਵਾ ਮਦਨ ਲਾਲ ਪੰਚ, ਰਸ਼ਪਾਲ ਮੰਦਿਰ ਪੰਚ, ਪਰਮਿੰਦਰ ਕੌਰ ਪੰਚ, ਬਲਜੀਤ ਕੌਰ ਪੰਚ, ਸੁਰਜੀਤ ਕੌਰ ਪੰਚ, ਗੁਲਜ਼ਾਰਾ ਰਾਮ, ਪੁਰਸ਼ੋਤਮ ਲਾਲ, ਹਰਜੀਤ ਸਿੰਘ, ਹਰਬੰਸ ਸਿੰਘ ਅਤੇ ਚਮਨ ਲਾਲ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਮ ਆਦਮੀ ਪਾਰਟੀ ਛੱਡਣ ਵਾਲਿਆਂ ਦੀ ਸਿਆਸੀ ਭਰੋਸੇਯੋਗਤਾ ਖਤਮ
Next articleਸਰਕਾਰਾਂ ਨੇ ਹਮੇਸ਼ਾ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਲਾਰਿਆਂ ਵਿੱਚ ਰੱਖਿਆ, ਹੁਣ ਏਕੇ ਨਾਲ ਮਿਲੇਗਾ ਹੱਕ: ਡਾ. ਧੰਨਾ ਮੱਲ ਗੋਇਲ