ਨਸ਼ਾ ਤਸਕਰੀ ਮਾਮਲਾ: ਮਜੀਠੀਆ ਨੇ ਉੱਚ ਅਦਾਲਤ ਦਾ ਬੂਹਾ ਖੜਕਾਇਆ

Former Minister Bikram Singh Majithia

ਮੁਹਾਲੀ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਰਾਹਤ ਲੈਣ ਲਈ ਸੋਮਵਾਰ ਨੂੰ ਉੱਚ ਅਦਾਲਤ ਦਾ ਬੂਹਾ ਖੜਕਾਇਆ। ਮਜੀਠੀਆ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ।

ਮਜੀਠੀਆ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਸੀ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਇਸ ਸਬੰਧੀ ਪੰਜਾਬ ਪੁਲੀਸ ਨੇ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਹੈ ਪਰ ਹੁਣ ਤੱਕ ਮਜੀਠੀਆ ਪੁਲੀਸ ਦੇ ਹੱਥ ਨਹੀਂ ਲੱਗਿਆ ਹੈ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਨੇ ਮਜੀਠੀਆ ਨੂੰ ਬਚਾਉਣ ਲਈ ਪੂਰਾ ਟਿੱਲ ਲਾਇਆ: ਚੰਨੀ
Next articleਸਾਹਿਬਜ਼ਾਦਿਆਂ ਦੀ ਸ਼ਹਾਦਤ ਜ਼ੁਲਮ ਅਤੇ ਅਧਰਮ ਖ਼ਿਲਾਫ਼ ਲੜਨ ਲਈ ਪ੍ਰੇਰਦੀ ਰਹੇਗੀ: ਯੋਗੀ ਅਦਿੱਤਿਆਨਾਥ