HOME ਪਿੰਡ ਭਾਣੋ ਲੰਙਾ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ, ਪਿੰਡ ਵਾਸੀਆਂ ਵਲੋਂ ਨਸ਼ਿਆਂ...

ਪਿੰਡ ਭਾਣੋ ਲੰਙਾ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਮੁਹਿੰਮ, ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ’ਚ ਪੂਰਨ ਸਹਿਯੋਗ ਦਾ ਭਰੋਸਾ

4
ਕਪੂਰਥਲਾ, (ਸਮਾਜ ਵੀਕਲੀ)  ( ਕੌੜਾ )– ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ੇ ਵਿਰੁੱਧ’  ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ  ਐਸ.ਡੀ.ਐਮ ਮੇਜਰ ਡਾ.ਇਰਵਿਨ ਕੌਰ ਅਤੇ ਡੀ.ਐਸ.ਪੀ.  ਦੀਪ ਕਰਨ ਦੀ ਅਗਵਾਈ ਹੇਠ ਪਿੰਡ ਭਾਣੋ ਲੰਙਾ ਵਿਖੇ ਜਾਗਰੂਕਤਾ ਸੈਮੀਨਾਰ ਕਰਾਵਾਈਆ ਗਿਆ। ਐਸ.ਡੀ.ਐਮ. ਮੇਜਰ ਡਾ.ਇਰਵਿਨ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਪੂਰਥਲਾ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’  ਤਹਿਤ ਸੈਮੀਨਾਰ ਕਰਵਾ ਕੇ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਦੇ ਸਮਾਜ ਉੱਪਰ ਪੈ ਰਹੇ ਗਲਤ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾ ਪੰਚਾਇਤਾਂ ਅਤੇ ਪਿੰਡ ਵਾਸਿਆਂ ਨੂੰ ਕਿਹਾ ਗਿਆ ਹੈ ਕਿ ਉਹ ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ  ਨਸ਼ੇ ਦੇ ਦਲਦਲ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਸਮੂਹ ਪਿੰਡ ਵਾਸਿਆਂ ਅਤੇ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆ ਵਿਰੁੱਧ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ । ਇਸ ਮੌਕੇ ਡੀ.ਐਸ.ਪੀ. ਦੀਪ ਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਵਿਚ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਾਂ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਅੰਤਰਰਾਸ਼ਟਰੀ ਨਾਰੀ ਦਿਵਸ ਨੂੰ ਸਮਰਪਿਤ ਨਵੇਂ ਟਰੈਕ ‘ਦਾਜ” ਨਾਲ ਬਲਵੀਰ ਸ਼ੇਰਪੁਰੀ ਹਾਜ਼ਰ- ਸੁਖਦੇਵ ਸ਼ਰਮਾ
Next articleभगत सिंह की दृष्टि में अछूत समस्या