HOME ਨਸ਼ੇ ਦਾ ਸੇਵਨ ਕਰਦਾ ਨੌਜਵਾਨ ਪੁਲਸ ਵੱਲੋਂ ਗ੍ਰਿਫ਼ਤਾਰ

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਪੁਲਸ ਵੱਲੋਂ ਗ੍ਰਿਫ਼ਤਾਰ

ਬਲਾਚੌਰ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋ ਨਸ਼ਿਆ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਮਾਨਯੋਗ ਡਾ. ਮਹਿਤਾਬ ਸਿੰਘ ਆਈ ਪੀ ਐਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ਼੍ਰੀ ਹੇਮੰਤ ਕੁਮਾਰ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸਬ ਡਵੀਜਨ ਬਲਾਚੋਰ ਜੀ ਦੀ ਯੋਗ ਅਗਵਾਈ ਹੇਠ ਸਬ ਇੰਸਪੈਕਟਰ ਬਿਕਰਮ ਸਿੰਘ ਮੁੱਖ ਅਫਸਰ ਥਾਣਾ ਬਲਾਚੋਰ ਸਮੇਤ ਪੁਲਿਸ ਪਾਰਟੀ ਦੇ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਗਸ਼ਤ ਕਰ ਰਹੇ ਸੀ ਤਾ ਦੌਰਾਨੇ ਗਸ਼ਤ ਪੁਲਿਸ ਪਾਰਟੀ ਵੱਲੋ ਹੀਰਾ ਲਾਲ ਪੁੱਤਰ ਝਲਮਣ ਸਿੰਘ ਵਾਸੀ ਮਾਜਰਾ ਜੱਟਾਂ ਥਾਣਾ ਕਾਠਗੜ੍ਹ ਨੂੰ ਨਸ਼ਾ ਕਰਦਿਆ ਨੂੰ ਕਾਬੂ ਕਰਕੇ  ਥਾਣਾ ਸਦਰ ਬਲਾਚੌਰ ਵਿਖੇ ਮੁਕੱਦਮਾ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਥਾਣਾ ਇੰਚਾਰਜ ਐਸਐਚਓ ਬਿਕਰਮ ਸਿੰਘ ਰੋੜੀ ਵਲੋਂ ਇਲਾਕੇ ਵਿੱਚ ਨਸ਼ੇ ਕਰਨ ਵਾਲਿਆਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕੜੀ ਚੇਤਾਵਨੀ ਦਿੱਤੀ ਗਈ ਹੈ। ਕਿ ਨਸ਼ੇ ਨਾਲ ਸਮਾਜ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਸ਼ੱਕੀ ਥਾਵਾਂ ਤੇ ਨਿਗਰਾਨੀ ਵਧਾ ਦਿੱਤੀ ਗਈ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਲੈਕ ਇਨ ਵਾਈਟ ਟੀ.ਵੀ ਤੋ ਪਾਲੀਵੁੱਡ, ਬਾਲੀਵੁੱਡ ਦੀਆਂ ਫੀਚਰ ਫ਼ਿਲਮਾਂ ਆਪਣਾ ਸੁਮਾਰ ਕਰਵਾਇਆ:- ਚਰਚਿਤ ਕਮੇਡੀਅਨ ਘੁੱਲੇਸ਼ਾਹ ਨੇ
Next articleਥਾਂ ਥਾਂ ਹੋ ਰਹੀਆਂ ਲੀਕੇਜਾਂ ਕਾਰਨ ਵੱਡੀ ਮਾਤਰਾ ਵਿੱਚ ਸਾਫ ਪਾਣੀ ਦੀ ਹੋ ਰਹੀ ਬਰਬਾਦੀ, ਵਿਭਾਗ ਨਹੀਂ ਗੰਭੀਰ