HOME ਜ਼ਿਲ੍ਹੇ ਅੰਦਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਸ਼ੁਰੂ

ਜ਼ਿਲ੍ਹੇ ਅੰਦਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਸ਼ੁਰੂ

3
*ਗਿਣਤੀਕਾਰ ਜਾਣਗੇ ਘਰ ਘਰ, ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ: ਵਧੀਕ ਡਿਪਟੀ ਕਮਿਸ਼ਨਰ* 
*ਸਾਂਝੀ ਕੀਤੀ ਜਾਣਕਾਰੀ ਨੂੰ ਪੂਰਨ ਤੌਰ ’ਤੇ ਰੱਖਿਆ ਜਾਵੇਗਾ ਗੁਪਤ*
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ 5 ਮਈ ਤੋਂ ਜ਼ਿਲ੍ਹੇ ਅੰਦਰ ਸ਼ੁਰੂ ਹੋ ਗਈ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਜ) ਸੰਜੀਵ ਸ਼ਰਮਾ ਨੇ ਦਿੰਦਿਆਂ ਦੱਸਿਆ ਕਿ  ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾਬੰਦੀ ਨੂੰ ਬਿਹਤਰ ਬਣਾਉਣ ਲਈ ਇਹ ਜਨਗਣਨਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਿਣਤੀਕਾਰ ਘਰ ਘਰ ਜਾ ਕੇ ਡਾਟਾ ਇਕੱਠਾ ਕਰਨਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਪੂਰਨ ਤੌਰ ’ਤੇ ਗੁਪਤ ਅਤੇ ਸੁਰੱਖਿਅਤ ਰੱਖਿਆ ਜਾਵੇਗਾ ਤੇ ਇਕੱਤਰ ਡਾਟਾ ਸਿਰ਼ਫ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਜਾਣਕਾਰੀ ਕਿਸੇ ਵੀ ਸ਼ਜਾ ਵਾਲੀ ਕਾਰਵਾਈ ਲਈ ਨਹੀਂ ਵਰਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਵਾਈ ਜਾ ਰਹੀ ਜਨਗਣਨਾ ਦਾ ਉਦੇਸ਼ ਨਸ਼ੇ ਕਰਨ ਦੀ ਹੱਦ ਅਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ, ਪਰਿਵਾਰ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ ਨੂੰ ਸਮਝਣਾ, ਸਰਕਾਰੀ ਯੋਜਨਾਵਾਂ ਦੀ ਪਹੁੰਚ ਤੇ ਪ੍ਰਭਾਵ ਦਾ ਮੁਲਾਂਕਣ ਤੇ ਬਿਹਤਰ ਭਲਾਈ ਯੋਜਨਾਵਾਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਬਿਹਤਰ ਸਿਹਤ ਸੰਭਾਲ ਅਤੇ ਨਸ਼ਾ ਛੁਡਾਊ ਸੇਵਾਵਾਂ ਮੁਹੱਈਆ ਕਰਵਾਉਣ, ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ, ਸਿੱਖਿਆ ਅਤੇ ਸਮਾਜ ਭਲਾਈ ਪ੍ਰਣਾਲੀਆਂ ਮਜ਼ਬੂਤ ਕਰਨ ਅਤੇ ਮੌਜੂਦਾ ਯੋਜਨਾਵਾਂ ਵਿੱਚ ਕਮੀਆਂ ਦੀ ਪਛਾਣ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਮੁਕੰਮਲ ਕਰਨ ਲਈ 370 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਹ ਜਨਗਣਨਾ ਸਹਾਇਤਾ ਅਤੇ ਮੁੜ ਵਸੇਬੇ ਦੀ ਲੋੜ ਵਾਲੇ ਪਰਿਵਾਰਾਂ ਅਤੇ ਸਰਕਾਰੀ ਯੋਜਨਾਵਾਂ ਸਹੀ ਲਾਭਪਾਤਰੀਆਂ ਤੱਕ ਪਹੁੰਚ ਰਹੀਆਂ ਹਨ ਦੀ ਪਹਿਚਾਣ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਿੱਚ ਵੱਡਮੁੱਲਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਬਿਹਤਰ ਭਲਾਈ ਯੋਜਨਾਵਾਂ ਅਤੇ ਭਵਿੱਖ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*2027 ਵਿੱਚ ਲੋਕਾਂ ਨੇ ਆਪ ਸਰਕਾਰ ਨੂੰ ਕਰਾਰਾ ਜਵਾਬ ਦੇਣਾ “ਇਨ੍ਹਾਂ ਗਿਰਫਤਾਰੀਆਂ ਤੋਂ ਕਾਂਗਰਸ ਡਰਨ ਵਾਲੀ ਨਹੀਂ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ*
Next articleਦੁਸਾਂਝ ਕਲਾਂ ਦੇ ਸਬ ਸਟੇਸ਼ਨ ‘ਚ ਮਜ਼ਦੂਰ ਦਿਵਸ਼ ਮੌਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਤੇਜ਼ ਕਰਨ‌ ਦਾ ਦਿੱਤਾ ਸੱਦਾ