HOME ਜ਼ਿਲ੍ਹੇ ਅੰਦਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ 5 ਮਈ ਤੋਂ

ਜ਼ਿਲ੍ਹੇ ਅੰਦਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ 5 ਮਈ ਤੋਂ

1
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਭਲਾਈ ਨੀਤੀਆਂ ਤੇ ਭਵਿੱਖ ਨਿਰਮਾਣ ’ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਸਾਂਝੀ ਕੀਤੀ ਜਾਣਕਾਰੀ ਨੂੰ ਪੂਰਨ ਤੌਰ ’ਤੇ ਰੱਖਿਆ ਜਾਵੇਗਾ ਗੁਪਤ

ਨਵਾਂ ਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਕਰਵਾਈ ਜਾ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਤਹਿਤ 5 ਮਈ ਤੋਂ ਜ਼ਿਲ੍ਹੇ ਅੰਦਰ ਜਨਗਣਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਲਾਈ ਯੋਜਨਾਬੰਦੀ ਨੂੰ ਬਿਹਤਰ ਬਣਾਉਣ ਲਈ ਇਹ ਜਨਗਣਨਾ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਵਾਈ ਜਾ ਰਹੀ ਜਨਗਣਨਾ ਦਾ ਉਦੇਸ਼ ਨਸ਼ੇ ਕਰਨ ਦੀ ਹੱਦ ਅਤੇ ਇਸ ਦੇ ਪ੍ਰਭਾਵ ਦਾ ਮੁਲਾਂਕਣ ਕਰਨਾ, ਪਰਿਵਾਰ ਦੀਆਂ ਸਮਾਜਿਕ ਅਤੇ ਆਰਥਿਕ ਸਥਿਤੀਆਂ ਨੂੰ ਸਮਝਣਾ, ਸਰਕਾਰੀ ਯੋਜਨਾਵਾਂ ਦੀ ਪਹੁੰਚ ਤੇ ਪ੍ਰਭਾਵ ਦਾ ਮੁਲਾਂਕਣ ਤੇ ਬਿਹਤਰ ਭਲਾਈ ਯੋਜਨਾਵਾਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਬਿਹਤਰ ਸਿਹਤ ਸੰਭਾਲ ਅਤੇ ਨਸ਼ਾ ਛੁਡਾਊ ਸੇਵਾਵਾਂ ਮੁਹੱਈਆ ਕਰਵਾਉਣ, ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ, ਸਿੱਖਿਆ ਅਤੇ ਸਮਾਜ ਭਲਾਈ ਪ੍ਰਣਾਲੀਆਂ ਮਜ਼ਬੂਤ ਕਰਨ ਅਤੇ ਮੌਜੂਦਾ ਯੋਜਨਾਵਾਂ ਵਿੱਚ ਕਮੀਆਂ ਦੀ ਪਛਾਣ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਅੱਗੇ ਦਿੱਸਿਆ ਕਿ ਜਨਗਣਨਾ ਦੌਰਾਨ ਜ਼ਿਲ੍ਹਾ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਪੂਰਨ ਤੌਰ ’ਤੇ ਗੁਪਤ ਅਤੇ ਸੁਰੱਖਿਅਤ ਰੱਖਿਆ ਜਾਵੇਗਾ ਤੇ ਇਕੱਤਰ ਡਾਟਾ ਸਿਰ਼ਫ ਨੀਤੀ ਯੋਜਨਾਬੰਦੀ ਅਤੇ ਭਲਾਈ ਕਾਰਜਾਂ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕੋਈ ਵੀ ਜਾਣਕਾਰੀ ਕਿਸੇ ਵੀ ਸ਼ਜਾ ਵਾਲੀ ਕਾਰਵਾਈ ਲਈ ਨਹੀਂ ਵਰਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਮੁਕੰਮਲ ਕਰਨ ਲਈ 370 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਹ ਜਨਗਣਨਾ ਸਹਾਇਤਾ ਅਤੇ ਮੁੜ ਵਸੇਬੇ ਦੀ ਲੋੜ ਵਾਲੇ ਪਰਿਵਾਰਾਂ ਅਤੇ ਸਰਕਾਰੀ ਯੋਜਨਾਵਾਂ ਸਹੀ ਲਾਭਪਾਤਰੀਆਂ ਤੱਕ ਪਹੁੰਚ ਰਹੀਆਂ ਹਨ ਦੀ ਪਹਿਚਾਣ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮਜ਼ਬੂਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਵਿੱਚ ਵੱਡਮੁੱਲਾ ਸਹਿਯੋਗ ਦੇਣ ਅਤੇ ਸਹੀ ਜਾਣਕਾਰੀ ਸਾਂਝੀ ਕਰਨ। ਉਂਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਬਿਹਤਰ ਭਲਾਈ ਯੋਜਨਾਵਾਂ ਅਤੇ ਭਵਿੱਖ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ
Next articleਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਨੇ ਬਾਈਟਐਕਸਐਲ ਨਾਲ ਸਕਿੱਲਿੰਗ ਪਾਰਟਨਰ ਵਜੋਂ ਸਮਝੌਤਾ ਕੀਤਾ।