HOME ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ

ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ

1

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ.ਐਸ ਨਗਰ ਦੇ ਦਿਸ਼ਾੑ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਬਾਲ ਵਿਵਾਹ ਮੁਕਤ ਭਾਰਤੋ ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿੱਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋ ਘੱਟ ਨਹੀਂ ਹੋਣੀ ਚਾਹੀਦੀ। ਇਸ ਦੇ ਨਾਲ ਹੀ ਨਾਲਸਾ ਦੀ ਵਾਤਾਵਰਨ ਕਾਨੂੰਨੀ ਸਾਖ਼ਰਤਾ ਅਤੇ ਭਾਈਚਾਰਕ ਸੁਰੱਖਿਆ ਪਹਿਲਕਦਮੀ, ਜਿਸ ਦਾ ਸਿਰਲੇਖ ਅੱਜ ਦੀ ਰੱਖਿਆ ਕਰੋ, ਕੱਲ੍ਹ ਨੂੰ ਸੁਰੱਖਿਅਤ ਕਰੋ ਸੀ, ਬਾਰੇ ਦੱਸਦੇ ਹੋਏ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਪਿੰਡਾਂ ਵਿੱਚ ਪਰਾਲੀ ਨੂੰ ਨਾ ਸਾੜਿਆ ਜਾਵੇ, ਨਾ ਹੀ ਪਲਾਸਟਿਕ ਨੂੰ ਅੱਗ ਲਗਾਈ ਜਾਵੇ, ਕਿਉਂਕਿ ਇਸ ਦੇ ਧੂੰਏਂ ਤੋਂ ਪ੍ਰਦੂਸ਼ਨ ਹਵਾ ਵਿੱਚ ਫ਼ੈਲਦਾ ਹੈ, ਜਿਸ ਨਾਲ ਕਈ ਬਿਮਾਰੀਆਂ ਲੱਗਦੀਆਂ ਹਨ। ਇਸ ਤੋਂ ਇਲਾਵਾ ਐਚ।ਆਈ।ਵੀ ਏਡਜ਼ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ਿਆਂ ਖਿਲਾਫ ਮੁਹਿੰਮ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ੇ ਦੇ ਸੇਵਨ ਨਾਲ ਮਨੁੱਖੀ ਜੀਵਨ ਬਰਬਾਦ ਹੋ ਜਾਂਦਾ ਹੈ ਅਤੇ ਘਰ ਵਿੱਚ ਅਸ਼ਾਂਤੀ ਪੈਦਾ ਹੁੰਦੀ ਹੈ। ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ ਡਰੱਗ ਮੁਕਤ ਭਾਰਤ ਲਈ) ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ।ਡੀ।ਪੀ।ਐਸ। ਐਕਟ ਦੇ ਕਾਨੂੰਨੀ ਉਪਬੰਧਾਂ ਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਖ਼ੀਰ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਿੱਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋ ਪ੍ਰਚਾਰ ਸਮੱਗਰੀ ਵੰਡੀ ਗਈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੈਰਾਮਾਊਂਟ ਕਲੋਨੀ ‘ਚ 32 ਲੱਖ ਰੁਪਏ ਦੀ ਨਾਗਤ ਨਾਲ ਟਿਊਬਵੈੱਲ ਨਿਰਮਾਣ ਕਾਰਜ ਸ਼ੁਰੂ
Next articleਬਸਪਾ ਭਾਰਤ ਜੀ ਵੱਲੋਂ ਲੜਨ ਵਾਲੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ