ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਵਲੋਂ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸ਼੍ਰੀ ਮੁਕੇਸ਼ ਕੁਮਾਰ ਐਸ.ਪੀ-ਡੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਜੈਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ ਐਸ ਆਈ ਸਤਨਾਮ ਸਿੰਘ ਚੌਂਕੀ ਇੰਨਚਾਰਜ ਸਮੁੰਦੜਾ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਪੰਜਾਬੀ ਢਾਬਾ ਨੇੜੇ ਰਿਲਾਇੰਸ ਪੈਟਰੋਲ ਪੰਪ ਪਿੰਡ ਪਨਾਮ ਤੋਂ ਜਤਿੰਦਰ ਕੁਮਾਰ ਉਰਫ (ਗੂੰਗਾ ) ਪੁੱਤਰ ਸਤਪਾਲ ਕੁਮਾਰ ਵਾਸੀ ਪਿੰਡ ਬਡੇਸਰੋਂ ਨੇੜੇ ਟਾਵਰ ਥਾਣਾ ਗੜ੍ਹਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਖੁੱਲ੍ਹੀਆਂ 47 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ l ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



