ਸਮਸਤੀਪੁਰ — ਬਿਹਾਰ ਦੇ ਸਮਸਤੀਪੁਰ ਜ਼ਿਲੇ ‘ਚ ਇਕ ਨਰਸ ਨਾਲ ਬਲਾਤਕਾਰ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਨਰਸਿੰਗ ਹੋਮ ਵਿੱਚ ਇੱਕ ਡਾਕਟਰ ਅਤੇ ਉਸਦੇ ਦੋ ਸਾਥੀਆਂ ਨੇ ਇੱਕ ਨਰਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਨਰਸ ਨੇ ਸਰਜੀਕਲ ਬਲੇਡ ਨਾਲ ਡਾਕਟਰ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ। ਉਸ ਨੇ ਨਰਸ ਨੂੰ ਨਰਸਿੰਗ ਹੋਮ ‘ਚ ਬੁਲਾਇਆ ਅਤੇ ਉਸ ‘ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਨਰਸ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ‘ਤੇ ਹਮਲਾ ਕਰ ਦਿੱਤਾ। ਆਤਮ ਰੱਖਿਆ ‘ਚ ਨਰਸ ਨੇ ਡਾਕਟਰ ਦਾ ਪ੍ਰਾਈਵੇਟ ਪਾਰਟ ਕੱਟ ਦਿੱਤਾ, ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਡਾਕਟਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਹੋਰ ਦੋਸ਼ੀਆਂ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਨਰਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।ਪੀੜਤ ਨਰਸ ਨੇ ਦੱਸਿਆ ਕਿ ਉਹ ਪਿਛਲੇ ਇੱਕ ਸਾਲ ਤੋਂ ਇਸ ਨਰਸਿੰਗ ਹੋਮ ਵਿੱਚ ਕੰਮ ਕਰ ਰਹੀ ਸੀ। ਬੁੱਧਵਾਰ ਰਾਤ ਨੂੰ ਜਦੋਂ ਹਸਪਤਾਲ ਵਿੱਚ ਕੋਈ ਮਰੀਜ਼ ਨਹੀਂ ਸੀ ਤਾਂ ਡਾਕਟਰ ਅਤੇ ਉਸ ਦੇ ਸਾਥੀਆਂ ਨੇ ਸ਼ਰਾਬ ਪੀਤੀ ਹੋਈ ਸੀ। ਉਨ੍ਹਾਂ ਨੇ ਮੈਨੂੰ ਬੁਲਾਇਆ ਅਤੇ ਮੇਰੇ ਨਾਲ ਦੁਰਵਿਵਹਾਰ ਕੀਤਾ। ਜਦੋਂ ਮੈਂ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਮੇਰੇ ‘ਤੇ ਹਮਲਾ ਕਰ ਦਿੱਤਾ। ਮੈਂ ਆਪਣੀ ਜਾਨ ਬਚਾਉਣ ਲਈ ਜੋ ਕੀਤਾ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly