HOME ਡੀ.ਐਸ.ਪੀ. ਹਿੰਮਤ ਮਲਹੋਤਰਾ ਦਾ ਵੱਡਾ ਐਲਾਨ: “ਲੋਕਾਂ ਦੇ ਸਹਿਯੋਗ ਨਾਲ ਹੋਵੇਗਾ ਗੈਂਗਸਟਰਾਂ...

ਡੀ.ਐਸ.ਪੀ. ਹਿੰਮਤ ਮਲਹੋਤਰਾ ਦਾ ਵੱਡਾ ਐਲਾਨ: “ਲੋਕਾਂ ਦੇ ਸਹਿਯੋਗ ਨਾਲ ਹੋਵੇਗਾ ਗੈਂਗਸਟਰਾਂ ਅਤੇ ਨਸ਼ਿਆਂ ਦਾ ਮੁਕੰਮਲ ਸਫ਼ਾਇਆ”

1

ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰ ਕਲਚਰ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਸ਼੍ਰੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਸੰਪਰਕ 2026’ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਤਹਿਤ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਬਲਾਚੌਰ  ਹਿੰਮਤ ਮਲਹੋਤਰਾ ਦੀ ਦੇਖ-ਰੇਖ ਹੇਠ ਬਲਾਚੌਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਸਰਪੰਚਾਂ, ਨਗਰ ਕੌਂਸਲ ਦੇ ਨੁਮਾਇੰਦਿਆਂ ਅਤੇ ਮੋਹਤਵਾਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਜਨਤਾ ਦਾ ਸਹਿਯੋਗ ਲਾਜ਼ਮੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਅਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਦੇ ਨਾਲ ਹੀ ਗੈਂਗਸਟਰਾਂ ਵਿਰੁੱਧ ਕਾਰਵਾਈ ਲਈ ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ ਵੀ ਸਾਂਝਾ ਕੀਤਾ ਗਿਆ।ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਮਿਲੇਗੀ ਨਵੀਂ ਜ਼ਿੰਦਗੀ ਪੁਲਿਸ ਨੇ ਇੱਕ ਮਨੁੱਖੀ ਪਹੁੰਚ ਅਪਣਾਉਂਦਿਆਂ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਭਟਕ ਕੇ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਜੇਕਰ ਉਹ ਮੁੱਖ ਧਾਰਾ ਵਿੱਚ ਪਰਤਣਾ ਚਾਹੁੰਦੇ ਹਨ ਤਾਂ ਪ੍ਰਸ਼ਾਸਨ ਉਨ੍ਹਾਂ ਦੀ ਪੂਰੀ ਮਦਦ ਕਰੇਗਾ। ਅਜਿਹੇ ਨੌਜਵਾਨਾਂ ਨੂੰ ਸਰਕਾਰੀ ਸਹਿਯੋਗ ਨਾਲ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾਣਗੇ।ਇਨ੍ਹਾਂ ਸ਼ਖਸੀਅਤਾਂ ਨੇ ਦਿਵਾਇਆ ਸਹਿਯੋਗ ਦਾ ਭਰੋਸਾ ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ, ਐਮ.ਸੀ. ਅਜੈ ਚੌਧਰੀ, ਅਜੈ ਰਾਣਾ, ਪਰਮਿੰਦਰ ਕੁਮਾਰ ਪੰਮਾ, ਪਰਮਿੰਦਰ ਮੇਨਕਾ, ਨਿਰਮਲਾ ਰਾਣੀ, ਹਨੀ ਡੱਬ, ਰਾਮਪਾਲ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪ੍ਰੇਮ ਚੰਦ, ਰਾਮਪਾਲ, ਪਰਮਜੀਤ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਪਿਆਰਾ ਲਾਲ, ਤਰਸੇਮ ਸਿੰਘ ਰਾਣਾ, ਗੁਰਨਾਮ ਸਿੰਘ ਅਤੇ ਜੋਗਾ ਸਿੰਘ) ਨੇ ਹਾਜ਼ਰੀ ਭਰੀ। ਸਾਰੇ ਪਤਵੰਤੇ ਸੱਜਣਾਂ ਨੇ ਇੱਕਸੁਰ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਦਭਾਵਨਾ ਗਰੁੱਪ ਆਫ ਕਾਲਜਿਜ਼ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੁਕਾਬਲਿਆਂ ਦਾ ਅਯੋਜਨ ਕੀਤਾ ਗਿਆ
Next articleਆਂਡਲੂ ਦੇ ਖੇਡ ਮੇਲੇ ਵਿੱਚ ਅੱਜ ਹੋਣਗੇ ਕੱਬਡੀ ਦੇ ਫਸਵੇਂ ਮੁਕਾਬਲੇ