HOME ਰਾਏਕੋਟ ਸ਼ਹਿਰ ਵਿੱਚ ਡੀ.ਐਸ.ਪੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ...

ਰਾਏਕੋਟ ਸ਼ਹਿਰ ਵਿੱਚ ਡੀ.ਐਸ.ਪੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ।

1

    (ਸਮਾਜ ਵੀਕਲੀ)   ਰਾਏਕੋਟ.ਗੁਰਭਿੰਦਰ ਗੁਰੀ ਪੁਲਿਸ ਜ਼ਿਲ੍ਹਾ ਲੁਧਿਆਣਾ ਦੇਹਾਤੀ ਦੇ ਐਸ.ਐਸ.ਪੀ ਅੰਕੁਰ ਗੁਪਤਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਕਾਬੂ ਪਾਉਣ ਅਤੇ ਆਮ ਲੋਕਾਂ ਦਾ ਸੁਰੱਖਿਆ ਦੇ ਮੱਦੇਨਜ਼ਰ ਅੱਜ ਰਾਏਕੋਟ ਸ਼ਹਿਰ ਵਿੱਚ ਡੀ.ਐਸ.ਪੀ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਥਾਣਾ ਸਿਟੀ ਰਾਏਕੋਟ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਸਾਰੇ ਪ੍ਰਮੁੱਖ ਮਾਰਗਾਂ ’ਤੇ ਪੁੱਜਾ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਹ ਫਲੈਗ ਮਾਰਗ ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੱਢਿਆ ਗਿਆ ਹੈ ਤਾਂ ਜੋ ਕੋਈ ਵੀ ਸਮਾਜ ਵਿਰੋਧੀ ਅਨਸਰ ਸਿਰ ਚੁੱਕਣ ਦੀ ਜੁਰੱਤ ਨਾਂ ਕਰ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਸਮਾਜ ਨੂੰ ਕਰਾਈਮ ਅਤੇ ਨਸ਼ਾ ਮੁਕਤ ਕੀਤਾ ਜਾ ਸਕੇ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਅਮਰਜੀਤ ਸਿੰਘ, ਥਾਣਾ ਸਦਰ ਦੇ ਇੰਚਾਰਜ ਕੁਲਵਿੰਦਰ ਸਿੰਘ, ਏ.ਐਸ.ਆਈ ਹਰਪ੍ਰੀਤ ਸਿੰਘ, ਏ.ਐਸ.ਆਈ ਜਗਦੀਪ ਸਿੰਘ, ਏ.ਐਸ.ਆਈ ਕੌਰ ਸਿੰਘ, ਏ.ਐਸ.ਅਈ ਹਰਪ੍ਰੀਤ ਸਿੰਘ, ਮੁਨਸ਼ੀ ਸੁਖਜਿੰਦਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਕਰਮਜੀਤ ਸਿਘ, ਵਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਟਿੱਬਾ ਗੁਰਪ੍ਰੀਤ ਸਿੰਘ, ਰਮਨਪ੍ਰੀਤ ਕੌਰ ਆਦਿ ਸ਼ਾਮਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜੀ.ਪੀ.ਐਸ. ਕੈਂਸਰ ਰੋਕੋ ਸੇਵਾ ਸੋਸਾਇਟੀ ਵੱਲੋਂ ਗੁ. ਸ੍ਰੀ ਬੇਰ ਸਾਹਿਬ ਤੋਂ ਪੂਰੇ ਪੰਜਾਬ ‘ਚ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ
Next articleਪੰਜਾਬ ਕਾਂਗਰਸ ਵਲੋਂ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਇਕ ਵਿਸ਼ਾਲ ਰੋਸ ਧਰਨਾ 14 ਜੁਲਾਈ ਨੂੰ ਲੁਧਿਆਣਾ ਦੇ ਗਲਾਡਾ ਦਫਤਰ ਸਾਹਮਣੇ ਦਿੱਤਾ ਜਾਵੇਗਾ.ਗੁਰਕੀਰਤ ਸਿੰਘ ਕੋਟਲੀ