ਮੀਡੀਆ ਨਾਲ ਰੂ-ਬ-ਰੂ ਹੁੰਦਿਆਂ ਕਿਹਾ: “ਸ਼ਾਂਤ ਰਹਿ ਕੇ ਹਰ ਮਸਲੇ ਦਾ ਹੱਲ ਕਰਨਾ ਸਾਡੀ ਪਹਿਲ”
ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨਵਾਂਸ਼ਹਿਰ ਪੁਲਿਸ ਪ੍ਰਸ਼ਾਸਨ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਦੇਖਣ ਨੂੰ ਮਿਲੀ ਜਦੋਂ ਤਜ਼ਰਬੇਕਾਰ ਪੁਲਿਸ ਅਧਿਕਾਰੀ ਡੀ.ਐਸ.ਪੀ. ਪੰਕਜ ਸ਼ਰਮਾ ਨੇ ਅੱਜ ਨਵਾਂਸ਼ਹਿਰ ਸਬ-ਡਵੀਜ਼ਨ ਵਿਖੇ ਬਤੌਰ ਉਪ-ਕਪਤਾਨ ਪੁਲਿਸ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਪੰਕਜ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਕੋਸ਼ਿਸ਼ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਡੂੰਘਾਈ ਨਾਲ ਸਮਝਣਾ ਅਤੇ ਉਨ੍ਹਾਂ ਦਾ ਜਲਦੀ ਹੱਲ ਕਰਨਾ ਹੈ। ਉਨ੍ਹਾਂ ਨੇ ਸਾਰੇ ਇਲਾਕੇ ਦੀ ਭੂਗੋਲਿਕ ਅਤੇ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ, “ਕੋਈ ਵੀ ਮਾਮਲਾ ਹੋਵੇ, ਜੇਕਰ ਉਸ ਨੂੰ ਸ਼ਾਂਤ ਰਹਿ ਕੇ ਅਤੇ ਸੰਜੀਦਗੀ ਨਾਲ ਵਿਚਾਰਿਆ ਜਾਵੇ, ਤਾਂ ਉਸ ਦਾ ਸਾਰਥਕ ਹੱਲ ਕੱਢਿਆ ਜਾ ਸਕਦਾ ਹੈ।” ਦੱਸਣਯੋਗ ਹੈ ਕਿ ਡੀ.ਐਸ.ਪੀ. ਪੰਕਜ ਸ਼ਰਮਾ ਇਸ ਇਲਾਕੇ ਲਈ ਨਵੇਂ ਚਿਹਰੇ ਨਹੀਂ ਹਨ। ਇਸ ਤੋਂ ਪਹਿਲਾਂ ਉਹ ਰਾਹੋਂ ਅਤੇ ਕਾਠਗੜ੍ਹ ਵਿਖੇ ਬਤੌਰ ਐਸ.ਐਚ.ਓ. ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਜਲੰਧਰ ਵਿਖੇ ਵੀ ਅਹਿਮ ਅਹੁਦਿਆਂ ‘ਤੇ ਤਾਇਨਾਤ ਰਹੇ ਹਨ। ਉਨ੍ਹਾਂ ਦੇ ਪੁਰਾਣੇ ਤਜ਼ਰਬੇ ਨੂੰ ਦੇਖਦਿਆਂ ਉਮੀਦ ਜਤਾਈ ਜਾ ਰਹੀ ਹੈ ਕਿ ਨਵਾਂਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੇ ਦਰਵਾਜ਼ੇ ਹਰ ਆਮ ਨਾਗਰਿਕ ਲਈ ਹਮੇਸ਼ਾ ਖੁੱਲ੍ਹੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



