ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਨਕੋਦਰ ਤੋਂ ਤਬਦੀਲ ਹੋ ਕੇ ਆਏ ਮਾਣਯੋਗ ਡੀ ਐਸ ਪੀ ਸੁਖਪਾਲ ਸਿੰਘ ਨੇ ਸ਼ਾਹਕੋਟ ਵਿਖੇ ਬਤੌਰ ਡੀ ਐਸ ਪੀ ਵੱਲੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਇਲਾਕੇ ਦੇ ਪੱਤਰਕਾਰ ਭਾਈਚਾਰੇ ਨਾਲ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ ਐਸ ਪੀ ਸੁਖਪਾਲ ਸਿੰਘ ਨੇ ਜਿਥੇ ਇਲਾਕੇ ਦੇ ਮਾੜੇ ਅਨਸਰਾਂ ਨੂੰ ਸਖਤ ਸ਼ਬਦਾਂ ਵਿੱਚ ਕਨੂੰਨ ਵਿਰੋਧੀ ਗਤੀਵਿਧੀਆਂ ਤੋਂ ਬਾਜ਼ ਆਉਣ ਲਈ ਚਿਤਾਵਨੀ ਦਿੱਤੀ ਉਥੇ ਡੀ ਐਸ ਪੀ ਵੱਲੋਂ ਪ੍ਰੈਸ ਨੂੰ ਪੂਰਨ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਬਹਾਲੀ ਉਨ੍ਹਾਂ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਰੋਡ ਤੇ ਨਜਾਇਜ਼ ਕਬਜ਼ੇ ਨਾ ਕੀਤੇ ਜਾਣ ਇਸ ਨਾਲ ਅਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁੰਡਾ ਅਨਸਰ, ਚੋਰ, ਅਤੇ ਨਸ਼ੇ ਦੇ ਸੋਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੋਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਅਰੰਭੇ ਯੁਧ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਨੂੰ ਪਿੰਡ ਪਿੰਡ ਕਰਵਾਉਣ ਅਤੇ ਸਫਲ ਬਣਾਉਣ ਲਈ ਇਲਾਕੇ ਦੇ ਮੋਹਤਬਰਾਂ ਸਮੇਤ ਪਬਲਿਕ ਨੂੰ ਵੀ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਲਈ ਉਨ੍ਹਾਂ ਦੇ ਦਫ਼ਤਰ ਦੇ ਦਰਵਾਜ਼ੇ ਹਮੇਸ਼ਾ ਖੁੱਲੇ ਹਨ। ਇਸ ਮੌਕੇ ਤੇ ਮੌਜੂਦ ਪੱਤਰਕਾਰ ਭਾਈਚਾਰੇ ਵੱਲੋਂ ਵੀ ਪਬਲਿਕ ਦੀ ਭਲਾਈ ਲਈ ਪੁਲਿਸ ਨੂੰ ਬਣਦਾ ਸਹਿਯੋਗ ਦੇਣ ਲਈ ਮਾਣਯੋਗ ਡੀ ਐਸ ਪੀ ਨੂੰ ਵਿਸ਼ਵਾਸ ਦਿਵਾਇਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



