ਡੀ.ਟੀ.ਐਫ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਦੀ ਸਖ਼ਤ ਨਿਖੇਧੀ

ਗੜ੍ਹਸ਼ੰਕਰ  (ਸਮਾਜ ਵੀਕਲੀ)  ( ਬਲਵੀਰ ਚੌਪੜਾ ) ਭਗਵੰਤ ਮਾਨ ਸਰਕਾਰ ਵੱਲੋਂ ਕਾਰਪੋਰੇਟਾਂ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨਾਂ ਦੇ ਟੈਂਟ ਪੁੱਟਣ ਅਤੇ ਦੇਰ ਰਾਤ ਕੀਤੀ ਧੱਕੇਸ਼ਾਹੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਡੀਟੀਐਫ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਜਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਅਤੇ ਹੰਸਰਾਜ ਗੜ੍ਹਸ਼ੰਕਰ  ਨੇ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਲੋਕਾਂ ਵਿੱਚ ਬਦਲਾਵ ਦਾ ਨਾਅਰਾ ਲਾ ਕੇ ਸੱਤਾ ਵਿੱਚ ਆਈ ਸੀ ਅਤੇ ਸੱਤਾ ਦੇ ਆਉਣ ਤੋਂ ਪਹਿਲਾਂ ਪੰਜਾਬ ਲੋਕਾਂ ਕਿਸਾਨਾਂ,ਮਜ਼ਦੂਰਾਂ ਅਤੇ ਮੁਲਾਜ਼ਮਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਸੱਤਾ ਦੇ ਮਿਲਦਿਆਂ ਸਾਰ ਹੀ ਸੱਤਾ ਦੇ ਨਸ਼ੇ ਵਿੱਚ ਮੁੱਖ ਮੰਤਰੀ ਵਿਧਾਇਕ ਅਤੇ ਮੰਤਰੀਆਂ ਨੇ ਪੰਜਾਬ ਦੇ ਲੋਕਾਂ ਨੂੰ ਭੁਲਾ ਕੇ ਕਾਰਪੋਰੇਟ ਅਤੇ ਬੀਜੇਪੀ ਦੀ ਕੇਂਦਰ ਸਰਕਾਰ ਵਿੱਚ ਹੱਕ ਵਿੱਚ ਭੁਗਤਣਾ ਸ਼ੁਰੂ ਕਰ ਦਿੱਤਾ ਜਿਸ ਦਾ ਪ੍ਰਗਟਾਵਾ ਕੱਲ ਰਾਤ ਸੰਘਰਸ਼ਸ਼ੀਲ ਕਿਸਾਨਾਂ ਨੂੰ ਇੱਕ ਪਾਸੇ ਮੀਟਿੰਗ ਵਿੱਚ ਮੀਟਿੰਗ ਕੀਤੀ ਜਾਂਦੀ ਹੈ ਦੂਸਰੇ ਪਾਸੇ ਤੁਰੰਤ ਹੀ ਉਹਨਾਂ ਨੂੰ ਗਿਰਫਤਾਰ ਕਰਕੇ ਅਤੇ ਉਹਨਾਂ ਦੇ ਟੈਂਟ ਪੁੱਟ ਕੇ ਅਤੇ ਸਮਾਨ ਸਾਰਾ ਚੁੱਕ ਕੇ ਆਪਣਾ ਕਿਸਾਨ ਅਤੇ ਲੋਕ ਵਿਰੋਧੀ ਚਿਹਰਾ ਨੰਗਾ ਦਿਖਾ ਦਿੱਤਾ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਨੂੰ ਭੁਲੇਖਾ ਹੈ ਕਿ ਉਹ ਪੁਲਿਸ ਜਬਰ ਦੇ ਨਾਲ ਲੋਕਾਂ ਦੇ ਸੰਘਰਸ਼ਾਂ ਨੂੰ ਦਬਾ ਲਵੇਗੀ ਉਨਾਂ ਨੇ ਪੰਜਾਬ ਦੇ ਸਮੂਹ ਇਨਸਾਫ ਅਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ ਸੰਘਰਸ਼ ਕਰਨ ਦਾ ਸੱਦਾ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਵੀਜ਼ਨਲ ਕਮਿਸ਼ਨਰ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Next articleਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ 65 ਪਿੰਡਾਂ ਦੇ ਪੰਚਾ, ਸਰਪੰਚਾਂ ਤੇ ਅਧਿਕਾਰੀਆ ਨਾਲ ਕੀਤੀ ਮੀਟਿੰਗ