ਅੱਤ ਦੀ ਸਰਦੀ ਅਤੇ ਧੁੰਦ ਵਿੱਚ ਬੱਚਿਆਂ ਦਾ ਸਵੇਰੇ ਤਿਆਰ ਹੋ ਕੇ ਸਕੂਲ ਪੁੱਜਣਾ ਮੁਸ਼ਕਿਲ – ਜੈਮਲ ਸਿੰਘ
ਕਪੂਰਥਲਾ , ( ਕੌੜਾ )- ਇਹਨਾਂ ਦਿਨਾਂ ਵਿੱਚ ਪੈ ਰਹੀ ਹੱਡ ਚੀਰਵੀਂ ਠੰਡ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇ ਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਨੇ ਮੰਗ ਕੀਤੀ ਹੈ।ਜ਼ਿਕਰਯੋਗ ਹੈ, ਕਿ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਰੋਜਾਨਾ ਤਿੰਨ ਘੰਟੇ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਸਕੱਤਰ ਮੁਕੇਸ਼ ਗੁਜਰਾਤੀ ਅਤੇ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਨੇ ਕਿਹਾ ਕਿ ਇਸ ਸਾਲ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਸਰਦੀ ਪੈ ਰਹੀ ਹੈ।
ਜਿਸ ਕਾਰਣ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਅਤੇ ਧੁੰਦ ਕੋਹਰਾ ਤੇ ਸੀਤ ਲਹਿਰ ਦਾ ਪ੍ਰਕੋਪ ਸਿਖਰਾਂ ਉੱਤੇ ਹੈ। ਇੰਨੀ ਜ਼ਿਆਦਾ ਸਰਦੀ ਤੇ ਬੱਚਿਆਂ ਦੀ ਨਹੀਂ ਬਲਕਿ ਵੱਡਿਆਂ ਨੂੰ ਵੀ ਹਾਲੋ ਬੇਹਾਲ ਕੀਤਾ ਹੋਇਆ ਹੈ। ਪੰਜਾਬ ਅੰਦਰ ਕਈ ਜਗ੍ਹਾ ਪਾਰਾ ਮਨਫੀ ਦੇ ਨੇੜੇ ਚੱਲ ਰਿਹਾ ਹੈ ।ਅੱਤ ਦੀ ਸਰਦੀ ਅਤੇ ਧੁੰਦ ਤੇ ਇਸ ਮੌਸਮ ਵਿੱਚ ਬੱਚਿਆਂ ਦਾ ਸਵੇਰੇ ਤਿਆਰ ਹੋ ਕੇ ਸਕੂਲ ਪੁੱਜਣਾ ਬਹੁਤ ਹੀ ਮੁਸ਼ਕਿਲ ਹੋਇਆ ਹੈ ।
ਧੁੰਦ ਤੇ ਚਲਦਿਆਂ ਹੋਣ ਵਾਲੇ ਹਾਸਿਆਂ ਕਰਨ ਦੇ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹਨ । ਧੁੰਦ ਦੀ ਚਾਦਰ ਆਲੇ ਦੁਆਲੇ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ ਤੇ ਬੱਚਿਆਂ ਦਾ ਸਕੂਲ ਤੋਂ ਵਾਪਸ ਘਰ ਜਾਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਡੀ ਟੀ ਐਫ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੱਤ ਦੀ ਸਰਦੀ ਧੁੰਦ ਅਤੇ ਸੀਤ ਲਹਿਰ ਦੇ ਨੂੰ ਹੱਥਾਂ ਵਿੱਚ ਤਿੰਨ ਸਿਹਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰੀ ਪ੍ਰਾਇਮਰੀ ਤੋਂ ਬਾਹਰਵੀਂ ਤੱਕ ਦੇ ਸਾਰੇ ਪ੍ਰਾਇਮਰੀ ,ਮਿਡਲ, ਹਾਈ ਤੇ ਸੈਕੰਡਰੀ ਸਕੂਲਾਂ ਦਾ ਸਮਾਂ 31 ਜਨਵਰੀ 2024 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਕੀਤੇ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਅਲੌਦੀਪੁਰ ,ਜੈਮਲ ਸਿੰਘ , ਬਲਵਿੰਦਰ ਸਿੰਘ ਭੰਡਾਲ ,ਪਵਨ ਕੁਮਾਰ, ਮਲਕੀਤ ਸਿੰਘ ਬਲਵੀਰ ਸਿੰਘ, ਗੁਰਦੀਪ ਸਿੰਘ ਧੰਮ, ਅਵਤਾਰ ਸਿੰਘ, ਸੁਰਿੰਦਰਪਾਲ ਸਿੰਘ, ਗੌਰਵ ਗਿੱਲ, ਨਰਿੰਦਰ ਸਿੰਘ ਭੰਡਾਰੀ ਜਸਵਿੰਦਰ ਸਿੰਘ, ਵੀਨੂੰ ਸੇਖੜੀ, ਹਰਵਿੰਦਰ ਸਿੰਘ ਵਿਰਦੀ , ਅਮਰਦੀਪ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly