ਕਪੂਰਥਲਾ , (ਕੌੜਾ)– ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਕਪੂਰਥਲਾ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਸਥਾਨਕ ਸ਼ਾਲਾਮਰ ਬਾਗ ਕਪੂਰਥਲਾ ਵਿਖੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਡੀ ਟੀ ਐਫ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਦੀ ਅਗਵਾਹੀ ਹੇਠ ਕੀਤੇ ਗਏ ਰੋਸ ਮੁਜ਼ਾਰੇ ਨੂੰ ਸੰਬੋਧਨ ਕਰਦਿਆਂ ਡੀ ਟੀ ਐਫ ਦੇ ਜਿਲਾ ਆਗੂਆ ਜੈਮਲ ਸਿੰਘ, ਬਲਵਿੰਦਰ ਭੰਡਾਲ, ਪਵਨ ਕੁਮਾਰ, ਮਲਕੀਤ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੇ ਐਸ ਐਸ ਏ ਰਮਸਾ ਤੋਂ ਵਿਭਾਗ ਵਿੱਚ ਰੈਗੂਲਰ ਹੋਏ ਨਰਿੰਦਰ ਭੰਡਾਰੀ ਕਪੂਰਥਲਾ ਅਤੇ ਡਾਕਟਰ ਰਵਿੰਦਰ ਕੰਬੋਜ ਪਟਿਆਲਾ ਨੂੰ ਪਿਛਲੇ ਲਗਭਗ ਛੇ ਸਾਲਾਂ ਤੋਂ ਵਿਭਾਗ ਵਿੱਚ ਕਨਫਰਮ ਨਾ ਕਰਨ ਦੇ ਰੋਸ ਵਜੋਂ ਅਤੇ ਸਿੱਖਿਆ ਮੰਤਰੀ ਵੱਲੋਂ ਬਾਰ-ਬਾਰ ਮੀਟਿੰਗਾਂ ਦੇ ਕੇ ਭੱਜਣ ਦੇ ਖਿਲਾਫ ਇਹ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਨਰਿੰਦਰ ਭੰਡਾਰੀ ਅਤੇ ਡਾਕਟਰ ਰਵਿੰਦਰ ਕੰਬੋਜ ਪਿਛਲੇ ਛੇ ਸਾਲਾਂ ਤੋਂ ਨਿਗੂਣੀ ਤਨਖਾਹ 14300 ਤੇ ਕੰਮ ਕਰ ਰਹੇ ਹਨ। ਜਿਸ ਦੌਰਾਨ ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰ ਦੀਆਂ ਘਰੇਲੂ ਜਰੂਰਤਾਂ ਦੀ ਪੂਰਤੀ ਕਰਨਾ ਅਸੰਭਵ ਹੈ। ਇਸ ਮੌਕੇ ਵੱਖ-ਵੱਖ ਆਗੂਆਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਕਤ ਦੋਵਾਂ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੂਰੇ ਤਨਖਾਹ ਸਕੇਲ ਵਿੱਚ ਪੱਕੇ ਕਰਕੇ ਸਰਕਾਰੀ ਸੇਵਾ ਨਿਯਮਾਂ ਅਨੁਸਾਰ ਬਣਦੇ ਵਿੱਤੀ ਲਾਭ ਦਿੱਤੇ ਜਾਣ। ਆਗੂਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਕਤ ਮਸਲੇ ਦਾ ਕੋਈ ਹੱਲ ਨਾ ਨਿਕਲਿਆ ਤਾਂ 19 ਮਈ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਪਿੰਡ ਗੰਭੀਰਪੁਰ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਰਿੰਦਰ ਔਜਲਾ ,ਸੁਰਿੰਦਰ ਪਾਲ ਸਿੰਘ, ਕਰਮਜੀਤ ਸਿੰਘ ,ਅਮਨਪ੍ਰੀਤ ਕੌਰ, ਪਰਮਿੰਦਰ ਕੌਰ ,ਪਾਰਸ ਧੀਰ ਟੀਕਮ ਚੰਦ, ਮੁਹੰਮਦ ਆਸਿਮ, ਹਰਵੇਲ ਸਿੰਘ ,ਅਮਰਦੀਪ ਸਿੰਘ ਰਾਮ ਸਿੰਘ, ਹਰਦੀਪ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly