ਡੀ ਟੀ ਐਫ ਨੇ ਵਿੱਤ ਮੰਤਰੀ ਤੇ ਮੁੱਖ ਮੰਤਰੀ ਦੀ ਅਰਥੀ ਫੂਕ ਕੀਤਾ ਰੋਸ ਪ੍ਰਦਰਸ਼ਨ

ਕਪੂਰਥਲਾ (ਕੌੜਾ)-ਡੈਮੋਕਰੈਟਿਕ ਟੀਚਰ ਫਰੰਟ ਕਪੂਰਥਲਾ ਵੱਲੋਂ ਸੂਬਾ ਸਕੱਤਰ ਸਰਵਣ ਸਿੰਘ ਔਜਲਾ, ਜ਼ਿਲਾ ਪ੍ਰਧਾਨ ਚਰਨਜੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਜੋਤੀ ਮਹਿੰਦਰੂ ਦੀ ਅਗਵਾਈ ਹੇਠ ਸਥਾਨਕ ਸ਼ਾਲੀਮਾਰ ਬਾਗ ਵਿਖੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ

ਜਿਸ ਵਿੱਚ ਸਰਕਾਰ ਵੱਲੋਂ ਪੇਂਡੂ ਭੱਤਾ ਤੇ ਹਾਊਸ ਰੈਂਟ ਅਲਾਊਂਸ ਬੰਦ ਕਰਨ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਜ਼ਿਲ੍ਹਾ ਸਕੱਤਰ ਜੋਤੀ ਮਹਿੰਦਰੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਆਗੂਆਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਰਥੀ ਵੀ ਫੂਕੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਵਾਲੀਆ ,ਅਨਿਲ ਸ਼ਰਮਾ ਰਜਿੰਦਰ ਸੈਣੀ, ਮਿੰਟਾ ਧੀਰ, ਨਰਿੰਦਰ ਪ੍ਰਾਸ਼ਰ, ਵਿਕਰਮ ਕੁਮਾਰ, ਦਿਨੇਸ਼ ਸਿੰਘ, ਗੁਰਵਿੰਦਰ ਗਾਂਧੀ ,ਸੁਰਿੰਦਰ ਸਿੰਘ, ਅਪਾਰ ਸਿੰਘ ਹਰਪ੍ਰੀਤਪਾਲ ਸਿੰਘ , ਅਮਨਦੀਪ ਸਿੰਘ, ਜੋਤੀ ਸ਼ਰਮਾ ,ਰੁਪਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਸਨ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁਦਰਤ ਦੇ ਰੰਗ
Next articleਸੰਯੁਕਤ ਕਿਸਾਨ ਮੋਰਚੇ ਦੀ ਸਿਰਮੌਰ ਜਥੇਬੰਦੀ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵੱਲੋਂ ਫਤਿਹ ਮਾਰਚ ਕੀਤਾ