ਕਪੂਰਥਲਾ, ( ਕੌੜਾ )- ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਜਿਲਾ ਕਪੂਰਥਲਾ ਇਕਾਈ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਸਮਰਪਿਤ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ ਗਿਆ। ਡੀ ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ ਅਤੇ ਜ਼ਿਲ੍ਹਾ ਆਗੂ ਤਜਿੰਦਰ ਸਿੰਘ ਅਲੌਦੀਪੁਰ, ਜੈਮਲ ਸਿੰਘ, ਬਲਵਿੰਦਰ ਸਿੰਘ ਭੰਡਾਲ ,ਪਵਨ ਕੁਮਾਰ, ਮਲਕੀਤ ਸਿੰਘ ਅਤੇ ਬਲਵੀਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ ਕੈਲੰਡਰ ਵਿੱਚ ਜਥੇਬੰਦੀ ਵੱਲੋਂ ਪਿਛਲੇ ਸਾਲ 2023 ਦੀਆਂ ਗਤੀਵਿਧੀਆਂ ਅਤੇ ਸਰਗਰਮੀਆਂ ਨੂੰ ਉਭਾਰਿਆ ਗਿਆ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਡੀ ਟੀ ਐਫ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਸਵਿੰਦਰ ਸਿੰਘ, ਗੌਰਵ ਗਿੱਲ, ਸੁਰਿੰਦਰਪਾਲ ਸਿੰਘ, ਹਰਵਿੰਦਰ ਸਿੰਘ ਵਿਰਦੀ , ਨਰਿੰਦਰ ਭੰਡਾਰੀ ਨੇ ਕਿਹਾ ਕਿ ਡੀ ਟੀ ਐਫ ਪੰਜਾਬ ਵੱਲੋਂ ਹਰ ਵਾਰੀ ਨਵਾਂ ਕੈਲੰਡਰ ਜਾਰੀ ਕਰਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਦਾ ਮਨੋਰਥ ਜਥੇਬੰਦੀ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਹਿੱਤਾਂ ਲਈ ਕੀਤੇ ਗਏ ਸੰਘਰਸ਼ ਨੂੰ ਲੋਕ ਮਨਾਂ ਵਿੱਚ ਵਸਾਈ ਰੱਖਣਾ ਅਤੇ ਨਵੇਂ ਵਰ੍ਹੇ ਦੇ ਹਰੇਕ ਵਰਗ ਦੇ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਮਰਪਿਤ ਹੋਣਾ ਹੈ।
ਇਸ ਮੌਕੇ ਆਗੂਆਂ ਵੱਲੋਂ ਮਹਾਨ ਇਸਤਰੀ ਅਧਿਆਪਕਾ ਸਵਿਤਰੀ ਬਾਈ ਫੂਲੇ ਦੇ ਜੀਵਨ ਸੰਘਰਸ਼ ਦੀ ਗੱਲ ਕਰਦਿਆਂ ਕਿਹਾ ਕਿ ਕਿਸ ਤਰ੍ਹਾਂ ਉਹਨਾਂ ਨੇ ਸਮਾਜ ਵਿੱਚ ਲਤਾੜੇ ਜਾ ਰਹੇ ਵਰਗ ਲਈ ਸਕੂਲ ਖੋਲੇ ਤੇ ਹੋਰ ਸਮਾਜਿਕ ਸੁਧਾਰ ਦੇ ਕੰਮ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਦੀਪ ਸਿੰਘ ,ਗਗਨਦੀਪ ਸਿੰਘ, ਗੁਰਦੀਪ ਸਿੰਘ ਧੰਮ , ਅਵਤਾਰ ਸਿੰਘ , ਅਮਨਪ੍ਰੀਤ ਕੌਰ, ਅਲਕਾ ਰਾਣੀ ,ਅਰਸ਼ਦੀਪ ਕੌਰ, ਸੁਮਨ ਸ਼ਰਮਾ ਆਦਿ ਅਧਿਆਪਕ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly