ਸੰਗਰੂਰ 23 ਅਗਸਤ 2023
ਪੰਜਾਬ ਸਰਕਾਰ ਵੱਲੋਂ ਭਾਰੀ ਬਾਰਿਸ਼ਾਂ ਕਾਰਣ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 26 ਅਗਸਤ ਤੱਕ ਛੁੱਟੀਆਂ ਕਰਨ ਦੇ ਅਚਾਨਕ ਐਲਾਨ ਕਾਰਣ ਤਰਕਸ਼ੀਲ਼ ਸੁਸਾਇਟੀ ਪੰਜਾਬ ਨੇ 26 ਤੇ 27 ਅਗਸਤ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾਈ ਜੱਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ,ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਭਾਗ ਦੇ ਮੁਖੀ ਰਾਮ ਸਵਰਨ ਲੱਖੇਵਾਲੀ ਅਤੇ ਮੀਡੀਆ ਵਿਭਾਗ ਦੇ ਮੁਖੀ ਸੁਮੀਤ ਸਿੰਘ ਤੇ ਜੋਨ ਸੰਗਰੂਰ -ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਚਾਨਕ ਲਏ ਫੈਸਲੇ ਕਾਰਨ 26 ਅਤੇ 27 ਅਗਸਤ ਨੂੰ ਹੋਣ ਵਾਲੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਪ੍ਰੀਖਿਆ ਦੀਆਂ ਅਗਲੀਆਂ ਤਰੀਕਾਂ ਦਾ ਫੈਸਲਾ ਸਾਰੇ ਸਕੂਲਾਂ ਦੇ ਪੂਰੀ ਤਰਾਂ ਖੁੱਲਣ ਤੋਂ ਬਾਅਦ ਅਤੇ ਸਕੂਲ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ।ਇਸ ਸਬੰਧੀ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਜਾਵੇਗਾ
ਮਾਸਟਰ ਪਰਮਵੇਦ
9417422349
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly