HOME ਠੰਡ ਅਤੇ ਧੁੰਦ ਦੇ ਮੌਸਮ ਕਰਕੇ ਪਾਇਲਟ ਪ੍ਰਾਜੈਕਟ ਤਹਿਤ ਡੀ ਸੀ ਦਫ਼ਤਰ...

ਠੰਡ ਅਤੇ ਧੁੰਦ ਦੇ ਮੌਸਮ ਕਰਕੇ ਪਾਇਲਟ ਪ੍ਰਾਜੈਕਟ ਤਹਿਤ ਡੀ ਸੀ ਦਫ਼ਤਰ ਕੰਪਲੈਕਸ ਵਿੱਚ ਚੱਲ ਰਹੇ ਟਾਈਪ–1 ਸੇਵਾ ਕੇਂਦਰਾ ਦਾ ਸਮਾਂ ਬਦਲਿਆ

1
ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ

ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹਾ ਰਹੇਗਾ ਟਾਈਪ–1 ਸੇਵਾ ਕੇਂਦਰ 

ਨਵਾਂਸ਼ਹਿਰ, (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਪੈ ਰਹੀ ਧੁੰਦ ਅਤੇ ਠੰਡ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਾਇਲਟ ਪ੍ਰਾਜੈਕਟ ਤਹਿਤ ਦਫ਼ਤਰ ਡਿਪਟੀ ਕਮਿਸ਼ਨਰ ਕੰਪਲੈਕਸ ਵਿੱਚ ਚੱਲ ਰਹੇ ਟਾਈਪ –1 ਸੇਵਾ ਕੇਂਦਰ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੇਵਾ ਕੇਂਦਰ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰ ਦਿੱਤਾ ਗਿਆ ਹੈ ਅਤੇ 15 ਜਨਵਰੀ 2026 ਤੱਕ ਇਹ ਸਮਾਂ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ ਗਵਰਨੈਂਸ ਸੋਸਾਇਟੀ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਠੰਡ ਦੇ ਮੌਸਮ ਅਤੇ ਧੁੰਦ ਕਾਰਨ ਜ਼ਿਲ੍ਹੇ ਵਿੱਚ ਪਾਇਲਟ ਪ੍ਰਾਜੈਕਟ ਤਹਿਤ ਚੱਲ ਰਹੇ ਸੇਵਾ ਕੇਂਦਰ ਦਾ ਸਮਾਂ ਬਦਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 15 ਜਨਵਰੀ 2026 ਤੋਂ ਬਾਅਦ ਇਹ ਸੇਵਾ ਕੇਂਦਰ ਮੁੜ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁਲ੍ਹਾ ਰਹੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਕਿਸਾਨ–ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ- ਕਿਸਾਨ ਏਕਤਾ – ਜ਼ਿੰਦਾਬਾਦ ਯੂਨੀਅਨ ਏਕਤਾ – ਜ਼ਿੰਦਾਬਾਦ
Next articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੀ ਸਮਾਪਤੀ ਦੌਰਾਨ ਸਨਮਾਨ ਚਿੰਨ ਵੰਡ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ ।