ਕਪੂਰਥਲਾ, ( ਕੌੜਾ )- ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਚ ਪੰਜਾਬ ’ਚ ਤੇਜ਼ੀ ਨਾਲ ਵਧ ਰਹੀ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਇਰਾਦੇ ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ।ਖੋਜੇਵਾਲ ਨੇ ‘ਆਪ’ ਸਰਕਾਰ ਦੀ ਡੇਢ ਸਾਲ ਸੱਤਾ ਚ ਰਹਿਣ ਦੇ ਬਾਵਜੂਦ ਨਸ਼ਾ ਤਸਕਰਾਂ ਦੀ ਧੌਣ ਤੋੜਨ ਦਾ ਪ੍ਰੋਗਰਾਮ ਉਲੀਕਣ ਚ ਅਯੋਗਤਾ ਲਈ ਸਖ਼ਤ ਨਿੰਦਾ ਕੀਤੀ।ਖੋਜੇਵਾਲ ਨੇ ਕਿਹਾ ਕਿ ਕਈ ਪ੍ਰਮੁੱਖ ਅਖ਼ਬਾਰਾਂ ਸੂਬੇ ਚ ਪ੍ਰਚੱਲਿਤ ਨਸ਼ੇ ਦੇ ਹੌਟ ਸਪਾਟ(ਨਸ਼ਾ ਵਿਕਣ ਵਾਲੀਆਂ ਥਾਵਾਂ)ਨਾਲ ਸਬੰਧਿਤ ਖ਼ਬਰਾਂ ਛਾਪ ਰਹੇ ਹਨ। ਫਿਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੁਲਸ ਨੇ ਇਨ੍ਹਾਂ ਰਿਪੋਰਟਾਂ ਪ੍ਰਤੀ ਅੱਖਾਂ ਬੰਦ ਕਰ ਲਈਆਂ ਹਨ ਅਤੇ ਸਰਕਾਰ ਇਨ੍ਹਾਂ ਰਿਪੋਰਟਾਂ ਦਾ ਨੋਟਿਸ ਲੈਣ ’ਚ ਅਸਫਲ ਰਹੀ ਹੈ।ਖੋਜੇਵਾਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਤੋਂ ਮਿਲਣ ਵਾਲੇ ਫੰਡਾਂ ਦੇ ਅਧਾਰ ‘ਤੇ ਹੀ ਆਪਣੀ ਡੁੱਗ-ਡੁੱਗੀ ਵਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਉਹ ਕਿਸੇ ਵੀ ਗਰਾਂਟ ਲਈ ਕੇਂਦਰ ਜਾਂ ਕਿਸੇ ਹੋਰ ਅਥਾਰਟੀ ਕੋਲ ਭੀਖ ਮੰਗਣ ਨਹੀਂ ਜਾਣਗੇ ਅਤੇ ਦੂਜੇ ਪਾਸੇ ਉਨ੍ਹਾਂ ਦੀ ਸਰਕਾਰ ਦੇ ਹੀ ਵਿੱਤ ਮੰਤਰੀ ਬਿਆਨ ਦੇ ਰਹੇ ਹਨ ਕਿ ਉਨ੍ਹਾਂ ਹੜ੍ਹ ਪੀੜਿਤ ਲੋਕਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਲਈ ਕੇਂਦਰ ਤੋਂ ਫੰਡਾਂ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਆਪਾ ਵਿਰੋਧੀ ਕਾਰਵਾਈਆਂ ਸਪੱਸ਼ਟ ਕਰਦੀਆਂ ਹਨ ਕਿ ਮੁੱਖ ਮੰਤਰੀ ਦਾ ਆਪਣੀ ਹੀ ਕੈਬਨਿਟ ਨਾਲ ਕੋਈ ਤਾਲਮੇਲ ਨਹੀਂ ਹੈ।ਖੋਜੇਵਾਲ ਨੇ ਕਿਹਾ ਝੂਠ ਦੇ ਸਹਾਰੇ ਬਣੀ ਆਪ ਸਰਕਾਰ ਦੇ ਆਗੂ ਅਕਸਰ ਹੀ ਦੋਸ਼ ਲਾਉਂਦੇ ਰਹੇ ਹਨ ਕਿ ਸਰਕਾਰਾਂ ਦੀ ਸ਼ਹਿ ਤੋਂ ਬਿੰਨਾਂ ਚਿੱਟਾ ਵਿਕ ਨਹੀ ਸਕਦਾ,ਪਰ ਹੁਣ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਸਪੱਸ਼ਟ ਕਰਨ ਕਿ ਹੁਣ ਚਿੱਟਾ ਕੌਣ ਵਿਕਵਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦੋਂ ਤੋਂ ਆਪ ਸਰਕਾਰ ਹੋਂਦ ਵਿਚ ਆਈ ਹੈ ਉਸ ਸਮੇਂ ਤੋਂ ਚਿੱਟਾ ਗਲੀ ਗਲੀ ਵਿਚ ਸ਼ਰੇਆਮ ਵਿਕ ਰਿਹਾ ਹੈ,ਜਿਸ ਕਰਕੇ ਆਏ ਦਿਨ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਚਿੱਟੇ ਦਾ ਵੱਧਦਾ ਰੁਝਾਨ ਰੋਕਣ ਵਿਚ ਨਕਾਮ ਹੋ ਚੁੱਕੀ ਹੈ,ਜਿਸ ਕਰਕੇ ਚਿੰਤਤ ਪਿੰਡਾਂ ਦੇ ਲੋਕ ਕਮੇਟੀ ਬਣਾ ਕੇ ਚਿੱਟਾ ਰੋਕਣ ਦਾ ਯਤਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਕ ਆਮ ਬਿਰਤਾਂਤ ਜੋ ਸਾਹਮਣੇ ਆਇਆ ਹੈ ਕਿ ਨਸ਼ਾ (ਚਿੱਟਾ) ਕਥਿਤ ਤੌਰ ਤੇ ਸਿੱਧਾ ਨਸ਼ੇੜੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਆਪ’ ਨੇ ਲਾਭਪਾਤਰੀਆਂ ਦੇ ਘਰ-ਘਰ ਰਾਸ਼ਨ ਦੀ ਸਿੱਧੀ ਡਲਿਵਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ‘ਆਪ ਸਰਕਾਰ ਦੀ ਲਾਪਰਵਾਹੀ ਕਾਰਨ ਨਸ਼ਾ(ਚਿੱਟਾ) ਕਥਿਤ ਤੌਰ ਤੇ ਨਸ਼ੇੜੀਆਂ ਦੇ ਬੂਹੇ ਤੱਕ ਪਹੁੰਚ ਰਿਹਾ ਹੈ।ਇਸ ਮੌਕੇ ਤੇ ਭਾਜਪਾ ਸੂਬਾ ਕਾਰਜਕਾਰਨੀ ਕਮੇਟੀ ਦੇ ਸਾਬਕਾ ਮੈਂਬਰ ਯੱਗਦੱਤ ਐਰੀ,ਜਿਲਾ ਜਰਨਲ ਸਕੱਤਰ ਐਡਵੋਕੇਟ ਪੀਯੂਸ਼ ਮਨਚੰਦਾ,ਮੰਡਲ ਪ੍ਰਧਾਨ ਰਜਿੰਦਰ ਸਿੰਘ ਧੰਜਲ,ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਮਹਾਜਨ,ਸਾਬਕਾ ਜ਼ਿਲ੍ਹਾ ਪ੍ਰਧਾਨ ਆਕਾਸ਼ ਕਾਲੀਆ,ਜ਼ਿਲ੍ਹਾ ਉਪ ਪ੍ਰਧਾਨ ਕਪੂਰ ਚੰਦ ਥਾਪਰ,ਯੂਥ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਯੂਥ ਬੀਜੇਪੀ ਦੇ ਮੰਡਲ ਪ੍ਰਧਾਨ ਸਰਬਜੀਤ ਬੰਟੀ,ਮੰਡਲ ਜਰਨਲ ਸਕੱਤਰ ਲੱਕੀ ਸਰਪੰਚ,ਮੰਡਲ ਸਕੱਤਰ ਹਰਬਿੰਦਰ ਸਿੰਘ ਆਦਿ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly