HOME ਕੜਾਕੇ ਦੀ ਠੰਢ ਅਤੇ ਧੁੰਦ ਕਾਰਣ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਣ...

ਕੜਾਕੇ ਦੀ ਠੰਢ ਅਤੇ ਧੁੰਦ ਕਾਰਣ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਣ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

1
ਡੀ.ਟੀ.ਐੱਫ਼. ਦਾ ਵਫ਼ਦ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਣ ਸੰਬੰਧੀ ਡਿਪਟੀ ਕਮਿਸ਼ਨਰ ਜੀ ਨੂੰ ਮੰਗ ਪੱਤਰ ਦਿੰਦਾ ਹੋਇਆ।

ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੌਸਮ ਕਾਰਣ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਣ ਸੰਬੰਧੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ਼.) ਦਾ ਇੱਕ ਵਫ਼ਦ ਜਥੇਬੰਦੀ ਦੇ ਸੂਬਾ ਜੁਆਇੰਟ ਸਕੱਤਰ ਮੁਕੇਸ਼ ਗੁਜਰਾਤੀ ਦੀ ਅਗਵਾਈ ਹੇਠ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਕੋਮਲ ਮਿੱਤਲ ਜੀ ਨੂੰ ਮਿਲਿਆ ਅਤੇ ਇਸ ਸੰਬੰਧੀ ਉਨ੍ਹਾਂ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਰਾਹੀਂ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਇਸ ਸਮੇਂ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਸਵੇਰ ਵੇਲ਼ੇ ਸੜਕਾਂ ਉੱਤੇ ਦਿਖਣ ਦੀ ਸੀਮਾ ਬਹੁਤ ਹੀ ਜ਼ਿਆਦਾ ਘੱਟ ਜਾਂਦੀ ਹੈ ਜਿਸ ਕਾਰਣ ਆਏ ਦਿਨ ਸੂਬੇ ਵਿੱਚ ਸਵੇਰ ਸਮੇਂ ਵੱਡੇ ਸੜਕ ਹਾਦਸੇ ਵਾਪਰ ਰਹੇ ਹਨ ਅਜਿਹੇ ਵਿੱਚ ਸਵੇਰੇ ਜਲਦੀ ਸਕੂਲਾਂ ਨੂੰ ਜਾਣ ਵਾਲ਼ੇ ਵਿਦਿਆਰਥੀਆਂ, ਅਧਿਆਪਕਾਂ ਤੇ ਦਫ਼ਤਰਾਂ ਨੂੰ ਜਾਣ ਵਾਲ਼ੇ ਮੁਲਾਜ਼ਮਾਂ ਦਾ ਜਾਣਾ ਬਹੁਤ ਜ਼ੋਖਿਮ ਭਰਿਆ ਹੋ ਜਾਂਦਾ ਹੈ। ਠੰਢ ਅਤੇ ਧੁੰਦ ਵਿੱਚ ਵਿਦਿਆਰਥੀਆਂ ਨੂੰ ਸਰਦੀ ਅਤੇ ਜ਼ੁਕਾਮ ਜਿਹੀਆਂ ਬਿਮਾਰੀਆਂ ਜਲਦੀ ਘੇਰ ਲੈਂਦੀਆਂ ਹਨ। ਇਸਲਈ ਵਫ਼ਦ ਨੇ ਮੰਗ ਕੀਤੀ ਕਿ ਸਵੇਰ ਸਮੇਂ ਸਕੂਲਾਂ ਅਤੇ ਦਫ਼ਤਰਾਂ ਦੇ ਲੱਗਣ ਦਾ ਸਮਾਂ ਸਵੇਰੇ 9 ਵਜੇ ਦੀ ਬਜਾਇ 10 ਵਜੇ ਕੀਤਾ ਜਾਵੇ ਅਤੇ ਸਾਰੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੀ ਛੁੱਟੀ ਦਾ ਸਮਾਂ ਬਾਅਦ ਦੁਪਹਿਰ 3 ਵਜੇ ਦਾ ਕੀਤਾ ਜਾਵੇ। ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਓਹ ਜਲਦ ਹੀ ਸਿੱਖਿਆ ਸਕੱਤਰ ਪੰਜਾਬ ਨਾਲ਼ ਗੱਲ ਕਰਕੇ ਸਕੂਲਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਵਾਉਣਗੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੁਰਿੰਦਰ ਲਾਂਬਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਲਲਿਤਾ ਅਰੋੜਾ ਵੀ ਹਾਜ਼ਰ ਸਨ। ਇਸ ਵਫ਼ਦ ਵਿੱਚ ਲੈਕਚਰਾਰ ਮਨਜੀਤ ਸਿੰਘ, ਪਰਮਿੰਦਰ ਸਿੰਘ ਕੋਟ ਫਤੁਹੀ, ਜਗਮੋਹਨ ਸਿੰਘ ਢੋਲਵਾਹਾ ਅਤੇ ਪ੍ਰਸ਼ੋਤਮ ਸਿੰਘ ਆਦਿ ਅਧਿਆਪਕ ਆਗੂ ਵੀ ਸ਼ਾਮਿਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁਰੂ ਦੱਤ ਭਾਰਦਵਾਜ ਹੈਬੋਵਾਲ ਨੇ ਤ੍ਰਿਵੈਣੀ ਲਗਾ ਕੇ ਵਾਤਾਵਰਨ ਪੱਖੀ ਜਨਮ ਦਿਨ ਮਨਾਇਆ, ਬੂੱਟੇ ਲਗਾਕੇ ਜਨਮਦਿਨ ਨੂੰ ਯਾਦਗਾਰ ਬਣਾਉਣ :- ਲੈਕਚਰਾਰ ਅਮਰੀਕ ਦਿਆਲ
Next articleਭੋਗ ਤੇ ਵਿਸ਼ੇਸ਼ ਨਿਮਰਤਾ ਦੇ ਪੁੰਜ ਸਨ -ਮਾਤਾ ਜਰਨੈਲ ਕੌਰ ਰਾਮੂਵਾਲੀਆ