ਮਨਿਸਟਰੀਅਲ ਸਟਾਫ ਤੇ ਪਟਵਾਰੀਆਂ ਦੀ ਹੜਤਾਲ ਕਾਰਣ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ

ਕਿਸੇ ਕਾਨੂੰਨ ਅਤੇ ਪਾਲਿਸੀ ਤਹਿਤ ਹੀ ਨੇਪਰੇ ਚਾੜ੍ਹਿਆ ਜਾਵੇਗਾ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ – ਕਰਮਜੀਤ ਕੌੜਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਮਾਲ ਵਿਭਾਗ ਦੇ ਪਟਵਾਰੀਆਂ ਤੇ ਮਨਿਸਟਰੀਅਲ ਸਟਾਫ ਵੱਲੋਂ ਚੱਲ ਰਹੀ ਕਲਮਛੋਡ਼ ਹਡ਼ਤਾਲ ਕਾਰਣ ਆਮ ਲੋਕਾਂ ਨੂੰ ਰੋਜ਼ ਦੇ ਕੰਮਾਂ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਉਹ ਆਪਣੀ ਹੜਤਾਲ ਦਾ ਰਾਹ ਛੱਡ ਕੇ ਸਰਕਾਰ ਤੇ ਵਿਸ਼ਵਾਸ ਕਰਨ, ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਪ੍ਰੈੱਸ ਦੇ ਨਾਂ ਜਾਰੀ ਇਕ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਇਸ ਕਲਮਛੋਡ਼ ਹਡ਼ਤਾਲ ਦੇ ਨਾਲ ਜਿੱਥੇ ਰੋਜ਼ ਮਰਾ ਦੇ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਸ ਨਾਲ ਸਰਕਾਰ ਦੀ ਸ਼ਵੀ ਵੀ ਇਹ ਮੁਲਾਜ਼ਮ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜਤਾਲੀ ਮੁਲਾਜ਼ਮ ਆਪਣੀ ਹਡ਼ਤਾਲ ਦਾ ਰਾਹ ਛੱਡ ਕੇ ਸਰਕਾਰ ਤੇ ਸੱਤ ਮਹੀਨਿਆਂ ਦੇ ਕੀਤੇ ਕੰਮਾਂ ਨੂੰ ਦੇਖਦੇ ਹੋਏ ਉਨ੍ਹਾਂ ਤੇ ਵਿਸ਼ਵਾਸ ਕਰਨ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਸਰਕਾਰ ਪੂਰਾ ਕਰੇਗੀ ।

ਕਰਮਜੀਤ ਸਿੰਘ ਕੌੜਾ ਨੇ ਸਰਕਾਰ ਤੋਂ ਵੀ ਮੰਗ ਕੀਤੀ ਹੈ ਕਿ ਇਨ੍ਹਾਂ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਮੁਲਾਜ਼ਮਾਂ ਦੇ ਨਾਲ ਹੈ । ਉਹਨਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਸੱਤਾ ਵਿੱਚ ਵੀ ਸਮੁੱਚ ਮੁਲਾਜ਼ਮ ਵਰਗ ਹੀ ਲੈ ਕੇ ਆਇਆ ਹੈ। ਉਨ੍ਹਾਂ ਦੇ ਹਰ ਦੁੱਖ ਦਰਦ ਨੂੰ ਸਮਝਦੀ ਹੈ । ਉਹਨਾਂ ਕਿਹਾ ਕਿ ਹਰ ਕੰਮ ਕਿਸੇ ਕਾਨੂੰਨ ਤਹਿਤ ਜਾਂ ਕਿਸੇ ਪਾਲਿਸੀ ਤਹਿਤ ਹੀ ਨੇਪਰੇ ਚਾੜ੍ਹਿਆ ਜਾਵੇਗਾ। ਇਸ ਲਈ ਕੰਮ ਨੂੰ ਸਮਾਂ ਤਾਂ ਲੱਗੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜਤਾਲੀ ਮੁਲਾਜ਼ਮਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਜੇਕਰ ਇਹ ਹੜਤਾਲੀ ਮੁਲਾਜ਼ਮ ਆਪਣੇ ਕੰਮ ਤੇ ਵਾਪਸ ਨਹੀਂ ਆਉਂਦੇ ਤਾਂ ਮੈਂ ਸਰਕਾਰ ਤੋਂ ਮੰਗ ਕਰਾਂਗਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਐਸਮਾ ਕਾਨੂੰਨ ਲਗਾ ਕੇ ਇਨ੍ਹਾਂ ਦੀਆਂ ਸੇਵਾਵਾਂ ਸਮਾਪਤ ਕਰ ਕੇ ਨਵੇਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -107
Next articleਬੀਟਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ