ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਥਾਨਕ ਪੁਰਾਣਾ ਬੱਸ ਅੱਡਾ ਅੱਪਰਾ ਵਿਖੇ ਸਥਿਤ ਦੁਰਗਾ ਮਾਤਾ ਮੰਦਿਰ ਦੇ ਬਾਹਰ ਸਮਾਜ ਸੇਵੀ ਨਰੇਸ਼ ਬਜਾਜ ਦੀ ਅਗਵਾਈ ਹੇਠ ਸਮੂਹ ਸੰਗਤਾਂ ਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਟਿੱਕੀਆਂ, ਪਕੌੜੇ ਤੇ ਕੇਸਰ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸੱਭ ਤੋਂ ਪਹਿਲਾਂ ਸ਼ਿਵ ਪੂਜਾ ਕੀਤੀ ਗਈ, ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਟਿੱਕੀਆਂ, ਪਕੌੜੇ ਤੇ ਕੇਸਰ ਦੁੱਧ ਦਾ ਲੰਗਰ ਵਰਤਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਤੇ ਸੇਵਾਦਾਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



