ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ
ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ – ਵਧੀਕ ਡਿਪਟੀ ਕਮਿਸ਼ਨਰ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਅਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਅਜ਼ਾਦ ਮੁਲਕ ਦੀ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤਾਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡੀਆਂ ਸੁਰੱਖਿਆ ਬਲਾਂ ਦੇ ਜਵਾਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਕੁਰਬਾਨੀ ਕਰ ਰਹੇ ਹਨ।ਵਧੀਕ ਡਿਪਟੀ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



