ਨਵੀਂ ਦਿੱਲੀ— ਮਸ਼ਹੂਰ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਅਮਰੀਕਾ ‘ਚ ਸ਼ੋਅ ਕਰ ਰਹੇ ਹਨ। ਹਾਲ ਹੀ ‘ਚ ਉਨ੍ਹਾਂ ‘ਤੇ ਲਾਈਵ ਸ਼ੋਅ ਦੌਰਾਨ ਹਮਲਾ ਹੋਇਆ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਹ ਮਾਮਲਾ ਲੰਡਨ ਦਾ ਹੈ, ਜਿੱਥੇ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇੱਕ ਵਿਅਕਤੀ ਨੇ ਕਰਨ ‘ਤੇ ਜੁੱਤੀ ਸੁੱਟ ਦਿੱਤੀ ਸੀ। ਇਸ ਦੌਰਾਨ ਗੁੱਸੇ ਨਾਲ ਲਾਲ ਹੋਏ ਗਾਇਕ ਨੇ ਸ਼ੋਅ ਅੱਧ ਵਿਚਕਾਰ ਹੀ ਬੰਦ ਕਰ ਦਿੱਤਾ ਅਤੇ ਸਟੇਜ ਤੋਂ ਜੁੱਤੀ ਸੁੱਟਣ ਵਾਲੇ ਨੂੰ ਗਾਲ੍ਹਾਂ ਕੱਢੀਆਂ। ਉਸ ਨੇ ਇਹ ਵੀ ਕਿਹਾ, ਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ ‘ਤੇ ਜੁੱਤੀ ਸੁੱਟ ਕੇ ਮੈਨੂੰ ਮਾਰ ਦਿਓ। ਜੇਕਰ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਮੇਰੇ ਨਾਲ ਗੱਲ ਕਰੋ। ਇਸ ਦੌਰਾਨ ਸੁਰੱਖਿਆ ਕਰਮਚਾਰੀ ਜੁੱਤੀ ਸੁੱਟਣ ਵਾਲੇ ਨੂੰ ਫੜ ਕੇ ਲੈ ਗਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly