ਨਵੀਂ ਦਿੱਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚਾ 200 ਕਿਸਾਨਾਂ ਦੇ ਸਮੂਹ ਨਾਲ ਸੰਸਦ ਦੇ ਮੌਨਸੂਨ ਸੈਸ਼ਨ ਦੀ ਸਮਾਪਤੀ ਤੱਕ ਸੰਸਦ ਤੱਕ ਮਾਰਚ ਕੱਢੇਗਾ। ਮੋਰਚਾ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਤਿੰਨ ਖੇਤ ਕਾਨੂੰਨਾਂ ਵਿਰੁੱਧ ਹਰ ਰੋਜ਼ ਸੰਸਦ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
40 ਤੋਂ ਵੱਧ ਕਿਸਾਨ ਯੂਨੀਅਨਾਂ ਦੀ ਜਥੇਬੰਦੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸੈਸ਼ਨ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ 17 ਜੁਲਾਈ ਨੂੰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਸਦਨ ਦੇ ਅੰਦਰਲੇ ਕਾਨੂੰਨਾਂ ਦਾ ਵਿਰੋਧ ਕਰਨ ਲਈ ਚੇਤਵਾਨੀ ਪੱਤਰ ਦਿੱਤਾ ਜਾਵੇਗਾ ਤੇ ਬਾਹਰ ਕਿਸਾਨ ਪ੍ਰਦਰਸ਼ਨ ਕਰਨਗੇ। ਸੰਸਦ ਦਾ ਸੈਸ਼ਨ 19 ਜੁਲਾਈ ਨੂੰ ਸ਼ੁਰੂ ਹੋਣਾ ਹੈ। ਐੱਸਕੇਐੱਮ ਨੇ 8 ਜੁਲਾਈ ਨੂੰ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਿਲੰਡਰਾਂ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਦੇਸ਼ ਵਾਸੀਆਂ ਨੂੰ ਕਿਹਾ ਕਿ ਲੋਕ ਉਸ ਦਿਨ ਰਾਜ ਤੇ ਕੌਮੀ ਮਾਰਗਾਂ ਦੇ ਕੰਢੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵਾਹਨ ਖੜ੍ਹੇ ਕਰਨ ਪਰ ਟਰੈਫਿਕ ਜਾਮ ਨਾ ਕਰਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly