HOME ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ

ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ

1
ਫੋਟੋ ਕੈਪਸ਼ਨ: ਬਰਨਾਬੀ ਵਿੱਚ ਕੈਨੇਡਾ ਵੇਅ ‘ਤੇ ਗੋਲੀਬਾਰੀ ਮਗਰੋਂ ਪੁਲਿਸ ਵੱਲੋਂ ਘਟਨਾ ਦੀ ਘੇਰਾਬੰਦੀ ਦੀ ਤਸਵੀਰ

ਵੈਨਕੂਵਰ,  (ਸਮਾਜ ਵੀਕਲੀ)  (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਾਬੀ ਵਿੱਚ ਵੀਰਵਾਰ ਸ਼ਾਮ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲੇ ਨੂੰ ਕਤਲ ਵਜੋਂ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਸ਼ਾਮ ਕਰੀਬ ਸਾਢੇ ਪੰਜ ਵਜੇ ਕੈਨੇਡਾ ਵੇਅ ਦੇ 3700 ਬਲਾਕ ਵਿੱਚ, ਬਾਊਂਡਰੀ ਰੋਡ ਦੇ ਨੇੜੇ ਗੋਲੀਬਾਰੀ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚੀ ਐਮਰਜੈਂਸੀ ਸੇਵਾਵਾਂ ਨੇ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਵਾਲੀ ਥਾਂ ਦੇ ਨੇੜੇ ਹੀ ਇੱਕ ਵਾਹਨ ਨੂੰ ਅੱਗ ਲੱਗਣ ਦੀ ਵੀ ਘਟਨਾ ਸਾਹਮਣੇ ਆਈ ਹੈ, ਜਿਸਦਾ ਸੰਬੰਧ ਇਸ ਗੋਲੀਬਾਰੀ ਨਾਲ ਹੋ ਸਕਦਾ ਹੈ। ਇਸ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਨੂੰ ਘੇਰਾਬੰਦੀ ‘ਚ ਲੈ ਲਿਆ ਗਿਆ ਅਤੇ ਕਈ ਘੰਟਿਆਂ ਤੱਕ ਸੜਕਾਂ ਬੰਦ ਰਹੀਆਂ। ਫੋਰੈਂਸਿਕ ਟੀਮਾਂ ਨੇ ਮੌਕੇ ‘ਤੇ ਸਬੂਤ ਇਕੱਠੇ ਕੀਤੇ ਗਏ । ਪੁਲਿਸ ਵੱਲੋਂ ਹਾਲੇ ਤੱਕ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਸਹੀ ਪਾਲਣ-ਪੋਸ਼ਣ ਅਤੇ ਵਿੱਦਿਆ ਮਿਲੇ ਤਾਂ ਧੀਆਂ ਵੀ ਨਾਮ ਕਰਦੀਆਂ ਹਨ ਰੋਸ਼ਨ – ਡਾ. ਰਾਜ ਕੁਮਾਰ ਚੱਬੇਵਾਲ
Next article“ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਰਧਾਰਾ ” ਵਿਸ਼ੇ ‘ਤੇ ਵਿਦਿਆਰਥੀਆਂ ਨੇ ਵਿਚਾਰ ਪੇਸ਼ ਕੀਤੇ – “ਬੇਗਮਪੁਰਾ ‘ ਜਿੰਦਗੀ ‘ਚ ਪਰਿਵਰਤਨ ਲਿਆਉਣ ਦਾ ਹੋਕਾ ਹੈ -ਪ੍ਰਿੰਸੀਪਲ ਜੱਸਲ