ਅੱਪਰਾ, ਸਮਾਜ ਵੀਕਲੀ-ਅੱਜ ਅੱਪਰਾ ਵਿਖੇ ਗੱਲਬਾਤ ਕਰਦਿਆਂ ਸ. ਪਰਮਜੀਤ ਸਿੰਘ ਢਿੱਲੋਂ ਰਿਟਾਇਰਡ ਐਸ. ਡੀ. ਓ. ਪ੍ਰਗਣ ਸਿੰਘ ਢਿੱਲੋਂ ਸਾਬਕਾ ਸਰਪੰਚ ਤੇ ਨੌਜਵਾਨ ਸਮਾਜ ਸੇਵਕ ਮਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਦੁਸ਼ਹਿਰੇ ਦਾ ਤਿਉਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਹੈ, ਜੋ ਕਿ ਸਾਨੂੰ ਇਸ ਵਾਰ ਕਿਸਾਨੀ ਅੰਦੋਲਨ ਨੂੰ ਸਮਰਪਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਅੱਜ ਧਰਨਿਆਂ ’ਤੇ ਬੈਠਾ ਕਿਸਾਨ ਟੁੱਟ-ਟੁੱਟ ਕੇ ਮਰ ਰਿਹਾ ਹੈ, ਆਪਣੀਆਂ ਫ਼ਸਲਾਂ ਵੀ ਸਾਂਭ ਰਿਹਾ ਹੈ, ਧਰਨੇ ਵੀ ਦੇ ਰਿਹਾ ਹੈ ਤੇ ਕਾਰਾਂ ਥੱਲੇ ਦਰੜ ਕੇ ਮਰ ਵੀ ਰਿਹਾ ਹੈ। ਇਸ ਲਈ ਸਮੇਂ ਦੀ ਮੁੱਖ ਲੋੜ ਹੈ ਕਿ ਕਿਸਾਨਾਂ ਦੀ ਬਾਂਹ ਫੜਦੇ ਹੋਏ ਉਨਾਂ ਦਾ ਸਾਥ ਦਿੱਤਾ ਜਾਵੇ ਤਾਂ ਕਿ ਕੇਂਦਰ ਦੀ ਸਰਕਾਰ ’ਤੇ ਦਬਾਅ ਬਣਾ ਕੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਇਆ ਜਾ ਸਕੇ। ਉਨਾਂ ਅੱਗੇ ਕਿਹਾ ਜੇਕਰ ਹੁਣ ਅਸੀਂ ਕਿਸਾਨਾਂ ਦਾ ਸਾਥ ਨਾ ਦਿੱਤਾ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮੁਆਫ ਨਹੀਂ ਕਰਨਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly