ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਤੇ ਸੰਗਤਾਂ ਕਰਨਗੀਆਂ ਸ਼ਮੂਲੀਅਤ
ਕਪੂਰਥਲਾ (ਕੌੜਾ) (ਸਮਾਜ ਵੀਕਲੀ): – ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁਖੀ ਸੱਚਖੰਡ ਵਾਸੀ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਠੱਟੇ ਵਾਲੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਜਿਹਨਾਂ ਦਾ ਦੁਸ਼ਹਿਰਾ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਤਿਆਰੀਆਂ ਸਬੰਧੀ ਇਲਾਕੇ ਦੀਆਂ ਸੰਗਤਾਂ ਦੀ ਮੀਟਿੰਗ ਆਯੋਜਿਤ ਕੀਤੀ ਗਈ । ਮੀਟਿੰਗ ‘ਚ ਇਲਾਕੇ ਦੇ ਸਰਪੰਚਾਂ , ਪੰਚਾਂ ਤੇ ਸੰਗਤਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਤੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੂਪ ਰੇਖਾ ਉਲੀਕੀ ਗਈ ।
ਮੀਟਿੰਗ ਉਪਰੰਤ ਸਮਾਗਮ ਦੀ ਜਾਣਕਾਰੀ ਦਿੰਦੇ ਹੋਏ ਡੇਰਾ ਸੇਵਾਦਾਰਾਂ ਨੇ ਦੱਸਿਆ ਕਿ ਇਲਾਕੇ ਅਤੇ ਸੂਬੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਦਾ ਦੁਸ਼ਹਿਰਾ 24 ਅਪ੍ਰੈਲ ਦਿਨ ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਕਰਵਾਏ ਜਾ ਰਹੇ ਸਮਾਗਮ ਨੂੰ ਸਬੰਧਿਤ ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 22 ਅਪ੍ਰੈਲ ਨੂੰ ਅਰੰਭ ਹੋਣਗੇ ਅਤੇ 24 ਅਪ੍ਰੈਲ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਉਪਰੰਤ ਸਰਧਾਂਜਲੀ ਸਮਾਗਮ ਹੋਵੇਗਾ ਜਿਸ ਵਿੱਚ ਸੰਤ ਮਹਾਂਪੁਰਸ਼ ਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਇਸ ਸਮਾਗਮ ਵਿਚ ਭਾਈ ਜਤਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਾਲੇ, ਭਾਈ ਸਤਿੰਦਰਪਾਲ ਸਿੰਘ ਹਜੂਰੀ ਰਾਗੀ ਕੀਰਤਨ ਤੇ ਹੋਰ ਸੰਤ ਮਹਾਂਪੁਰਸ਼ ਆਪਣੇ ਪ੍ਰਵਚਨ ਸੰਗਤਾਂ ਨਾਲ ਸਾਂਝੇ ਕਰਨਗੇ। ਇਸ ਸਮੇਂ ਸਮੂਹ ਸੰਤ ਮਹਾਂਪੁਰਸ਼ ਤੇ ਹੋਰ ਵਿਦਵਾਨ ਸਿੱਖ ਹਸਤੀਆਂ ਹਾਜਰੀਆਂ ਭਰਨਗੀਆਂ । ਇਸ ਮੌਕੇ ਸਮਾਗਮ ਸਬੰਧੀ ਸੰਗਤਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਸਮੇਂ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
ਮੀਟਿੰਗ ‘ਚ ਭਾਈ ਇੰਦਰਜੀਤ ਸਿੰਘ ਬਜਾਜ, ਭਾਈ ਹਰਜੀਤ ਸਿੰਘ, ਗੁਰੂ ਨਾਨਕ ਸੇਵਕ ਜਥਾ ਬਾਹਰਾ ਦੇ ਪ੍ਰਧਾਨ ਸੰਤੋਖ ਸਿੰਘ ਬਿਧੀਪੁਰ , ਹਜੂਰੀ ਰਾਗੀ ਭਾਈ ਜਤਿੰਦਰ ਸਿੰਘ, ਮਲਕੀਤ ਸਿੰਘ ਸਰਪੰਚ, ਸੂਬਾ ਸਿੰਘ ਠੱਟਾ,ਜਥੇ ਗੁਰਦਿਆਲ ਸਿੰਘ ਠੱਟਾ ਪ੍ਰਧਾਨ , ਚਰਨ ਸਿੰਘ ਦਰੀਏਵਾਲ, ਸਵਰਨ ਸਿੰਘ ਸਾਬਕਾ ਸਰਪੰਚ, ਸੁਰਿੰਦਰਜੀਤ ਸਿੰਘ, ਬਚਨ ਸਿੰਘ ਸਾਬਕਾ ਡੀਐਸਪੀ, ਗੁਰਦੀਪ ਸਿੰਘ ਸਾਬਕਾ ਸਰਪੰਚ, ਦਿਲਬਾਗ ਸਿੰਘ, ਕਰਮਜੀਤ ਸਿੰਘ ਚੇਲਾ, ਸੂਰਤ ਸਿੰਘ ਸਾਬਕਾ ਸਰਪੰਚ, ਸਰਪੰਚ ਬਲਵਿੰਦਰ ਕੌਰ, ਸਰਪੰਚ ਮਨਜੀਤ ਕੌਰ, ਜੋਗਿੰਦਰ ਸਿੰਘ ਦੰਦੂਪੁਰ, ਸੁਖਵਿੰਦਰ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਸੁਖਵੰਤ ਸਿੰਘ ਪੰਚ, ਹਰਿੰਦਰ ਸਿੰਘ, ਬਲਜਿੰਦਰ ਸਿੰਘ ਸ਼ੇਰਾ, ਅਵਤਾਰ ਸਿੰਘ ਜੋਸਨ, ਲਖਵੀਰ ਸਿੰਘ ਖਿੰਡਾ, ਹਰਜਿੰਦਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਜੋਗਾ ਸਿੰਘ, ਬਚਿੱਤਰ ਸਿੰਘ,ਸਰੂਪ ਸਿੰਘ, ਜੀਤ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਤਰਲੋਕ ਸਿੰਘ, ਨਵਪ੍ਰੀਤ ਸਿੰਘ , ਤਰਸੇਮ ਸਿੰਘ, ਗੁਰਵਿੰਦਰ ਸਿੰਘ, ਹਜੂਰ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਮੰਗਲ ਸਿੰਘ, ਹਰਦੀਪ ਸਿੰਘ, ਤੇ ਹੋਰਨਾਂ ਸ਼ਿਰਕਤ ਕੀਤੀ ਤੇ ਆਪਣੇ ਵਿਚਾਰ ਪ੍ਰਗਟ ਕੀਤੇ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly