ਈ ਟੀ ਟੀ ਯੂਨੀਅਨ ਪੰਜਾਬ ਨੇ ਕੰਪਿਊਟਰ ਅਧਿਆਪਕਾਂ ਤੇ ਲਾਠੀਚਾਰਜ ਦੀ ਕੀਤੀ ਨਿੰਦਾ

ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਇਨਸਾਫ ਦੇਵੇ – ਰਛਪਾਲ, ਗੁਰਮੇਜ਼ 

ਕਪੂਰਥਲਾ, (ਸਮਾਜ ਵੀਕਲੀ)  (ਕੌੜਾ)– ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੁਬਾਈ ਆਗੂ ਰਛਪਾਲ ਸਿੰਘ ਵੜੈਚ ਤੇ ਜਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਕੰਪਿਊਟਰ ਅਧਿਆਪਕਾਂ ਦੁਆਰਾ ਪੰਜਾਬ ਸਰਕਾਰ ਦੀ ਲਾਰਾ ਲੱਪਾ ਤੇ ਡੰਗ ਟਪਾਊ ਨੀਤੀ ਦੇ ਵਿਰੋਧ ਵਿੱਚ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਸਿੱਖਿਆ ਵਿਭਾਗ ਪੂਰੇ ਲਾਭਾਂ ਸਮੇਤ ਸ਼ਾਮਿਲ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸ਼ਾਂਤਮਈ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ  ਸੰਗਰੂਰ ਦੀ ਪੁਲਿਸ ਵੱਲੋਂ ਸੰਘਰਸ਼ੀਲ ਕੰਪਿਊਟਰ ਅਧਿਆਪਕਾਂ ਉਪਰ ਅੰਨ੍ਹੇਵਾਹ ਲਾਠੀਚਾਰਜ  ਕੀਤਾ ਗਿਆ। ਜਥੇਬੰਦੀ ਸਰਕਾਰ ਦੀ ਇਸ ਘਿਨੌਣੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਤੇ ਕੰਪਿਊਟਰ ਅਧਿਆਪਕਾਂ ਦੇ ਹੱਕੀ ਸੰਘਰਸ਼ ਦਾ ਪੁਰਜੋਰ ਸਮਰਥਨ ਕਰਦੀ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਅਤੇ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਕੰਪਿਊਟਰ ਅਧਿਆਪਕਾਂ ਦੀ ਮੰਗ ਹੈ, ਕਿ ਹੁਣ ਸਿੱਖਿਆ ਵਿਭਾਗ ਵਿੱਚ ਪੇ ਪ੍ਰੋਟੈਕਟ ਕਰਦੇ ਹੋਏ ਮਰਜ਼ ਕੀਤਾ ਜਾਵੇ । ਆਗੂਆਂ ਨੇ ਮੰਗ ਕੀਤੀ ਹੈ, ਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਇਨਸਾਫ ਦੇਵੇ ਤਾਂ ਜੋ ਆਪਣੇ ਸੰਘਰਸ਼ ਦਾ ਰਸਤਾ ਛੱਡ ਕੇ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਮੁੱਖ ਕਾਰਜ ਵੱਲ ਆਪਣਾ ਧਿਆਨ ਕੇਂਦਰਿਤ ਕਰ ਸਕਣ।ਇਸ ਮੌਕੇ ਤੇ ਇਸ ਮੌਕੇ ਤੇ ਦਲਜੀਤ ਸਿੰਘ ਸੈਣੀ ਸੂਬਾ ਕਮੇਟੀ ਮੈਂਬਰ,ਕਰਮਜੀਤ ਗਿੱਲ ਜਿਲ੍ਹਾ ਸਰਪ੍ਰਸਤ,ਅਵਤਾਰ ਸਿੰਘ ਕੈਸ਼ੀਅਰ, ਲਖਵਿੰਦਰ ਟਿੱਬਾ, ਸੁਖਦੇਵ ਸਿੰਘ ਠੱਟਾ, ਦਵਿੰਦਰ ਸਿੰਘ, ਪੰਕਜ ਮਰਵਾਹਾ,ਗੁਰਦੇਵ ਸਿੰਘ,ਸੁਖਵਿੰਦਰ ਸਿੰਘ ਕਾਲੇਵਾਲ,ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਹਿਲੀ ਵਾਰ ਫ਼ਿਲਮ “ਸ਼ਰਾਫਤ” ‘ਚ ਨਜ਼ਰ ਆਈ ਧਰਮਿੰਦਰ ਅਤੇ ਹੇਮਾ ਮਾਲਨੀ ਦੀ ਜੋੜੀ
Next article“ਪੇਂਡੂ ਤਮਾਸ਼ੇ”