ਕਪੂਰਥਲਾ (ਕੌੜਾ ) (ਸਮਾਜ ਵੀਕਲੀ)- ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਐੱਨਸੀਸੀ ਵਿਭਾਗ ਵੱਲੋਂ ਧਰਤੀ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਐੱਨਸੀਸੀ ਦੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਧਰਤੀ ਨੂੰ ਹਰਾ ਭਰਾ ਰੱਖਣ ਦਾ ਸੁਨੇਹਾ ਦਿੱਤਾ ਇਸ ਦੌਰਾਨ ਵਿਦਿਆਰਥੀਆਂ ਪੋਸਟਰ ਮੇਕਿੰਗ ਸਲੋਗਨ ਰਾਈਟਿੰਗ ਆਦਿ ਰਾਹੀਂ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੱਤਾ ਇਸ ਦੌਰਾਨ ਸਕੂਲ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਪੌਦੇ ਵੀ ਲਗਾਏ ਗਏ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਤੇ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋਂ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੀ ਗਿਣਤੀ ਵਿੱਚ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸ਼ੁੱਧ ਤੇ ਤਾਜ਼ਾ ਵਾਤਾਵਰਣ ਮਿਲ ਸਕੇ ਇਸ ਮੌਕੇ ਗੁਰਬਚਨ ਸਿੰਘ ਇੰਚਾਰਜ ਐੱਨਸੀਸੀ ਜਤਿੰਦਰ ਸਿੰਘ ਇੰਚਾਰਜ ਸਪੋਰਟਸ ਵਿਭਾਗ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly