ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਧਰਤੀ ਦਿਵਸ ਮਨਾਇਆ

ਕੈਪਸ਼ਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਧਰਤੀ ਦਿਵਸ ਸਮਾਗਮ ਦੀ ਝਲਕ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਐੱਨ.ਸੀ.ਸੀ. ਵਿਭਾਗ ਵੱਲੋਂ ਧਰਤੀ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਐੱਨ.ਸੀ.ਸੀ. ਦੇ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦੇ ਸਮੂਹ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਧਰਤੀ ਨੂੰ ਹਰਾ ਭਰਾ ਰੱਖਣ ਦਾ ਸੁਨੇਹਾ ਦਿੱਤਾ । ਇਸ ਦੌਰਾਨ ਵਿਦਿਆਰਥੀਆਂ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਆਦਿ ਰਾਹੀਂ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਦਾ ਸੁਨੇਹਾ ਦਿੱਤਾ । ਇਸ ਦੌਰਾਨ ਸਕੂਲ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਪੌਦੇ ਵੀ ਲਗਾਏ ਗਏ ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ, ਇੰਜ. ਨਿਮਰਤਾ ਕੌਰ ਪ੍ਰਸ਼ਾਸਕ ਅਤੇ ਮੈਡਮ ਨਰਿੰਦਰ ਪੱਤੜ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੀ ਗਿਣਤੀ ਵਿੱਚ ਪੌਦੇ ਲਗਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸ਼ੁੱਧ ਤੇ ਤਾਜ਼ਾ ਵਾਤਾਵਰਣ ਮਿਲ ਸਕੇ ।ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਕੌਰ, ਸਿੰਦਰਪਾਲ ਕੌਰ, ਰਜਨੀ ਅਰੋੜਾ, ਅਸ਼ੋਕ ਕੁਮਾਰ, ਰਣਜੀਤ ਸਿੰਘ, ਰਣਧੀਰ ਸਿੰਘ, ਰੇਨੂੰ ਬਾਲਾ, ਨਿਧੀ ਸੰਗੋਤਰਾ, ਕੁਲਵਿੰਦਰ ਕੌਰ, ਰਾਜਵਿੰਦਰ ਕੌਰ, ਸੁਮਨਦੀਪ ਕੌਰ ਆਦਿ ਸਟਾਫ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸੇ ਵੀ ਕਿਰਤੀ ਬੰਦੇ ਨੂੰ ਰੁਜਗਾਰ ਵਿੱਚ ਮੁਸ਼ਕਿਲ ਨਹੀਂ ਆਵੇਗੀ – ਐਡਵੋਕੇਟ ਚੀਮਾ
Next articleਫਾਲਕਨ ਇੰਟਰਨੈਸ਼ਨਲ ਸਕੂਲ ਚ ਧਰਤੀ ਦਿਵਸ ਮਨਾਇਆ