ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਵਾਈਟ ਰੌਕ ਖੇਤਰ ਵਿੱਚ ਅਰਥ ਡੇ ਦੇ ਮੌਕੇ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਸੁਰੱਖਿਆ ਲਈ ਪ੍ਰੇਰਣਾਦਾਇਕ ਉਪਰਾਲਾ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੇ ਇੱਕਠੇ ਹੋ ਕੇ ਸਥਾਨਕ ਪਾਰਕਾਂ ਅਤੇ ਖੁੱਲ੍ਹੇ ਇਲਾਕਿਆਂ ਵਿੱਚ ਘਾਹ-ਫੂਸ ਕੱਟਣ ਅਤੇ ਸਫਾਈ ਮੁਹਿੰਮ ਵਿੱਚ ਭਾਗ ਲਿਆ। ਇਸ ਮੁਹਿੰਮ ਦਾ ਮਕਸਦ ਬੱਚਿਆਂ ਵਿੱਚ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਆਪਣੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਤੇ ਸਥਾਨਕ ਸੰਗਠਨਾਂ ਅਤੇ ਵਲੰਟੀਅਰ ਗਰੁੱਪਾਂ ਵੱਲੋਂ ਵੀ ਸਹਿਯੋਗ ਦਿੱਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



