ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਮਨਾਇਆ ਧਰਤੀ ਦਿਵਸ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਰਥ ਡੇਅ ਮਨਾਇਆ ਗਿਆ । ਇਸ ਦੌਰਾਨ ਸਕੂਲ ਵਿਚ ਸਪੈਸ਼ਲ ਅਸੈਂਬਲੀ ਕਰਵਾਈ ਗਈ । ਜਿਸ ਵਿੱਚ ਸੱਤਵੀਂ ਕਲਾਸ ਦੀ ਵਿਦਿਆਰਥਣ ਸ਼ਾਕਸ਼ੀ ਕੁਮਾਰੀ ਨੇ ਧਰਤੀ ਨੂੰ ਬਚਾਉਣ ਲਈ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ, ਉਪਰੰਤ ਗਿਆਰਵੀਂ ਜਮਾਤ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਧਰਤੀ ਨੂੰ ਬਚਾਉਣ ਦੀ ਸਹੁੰ ਚੁਕਾਈ । ਸਟਾਫ਼ ਮੈਂਬਰਾਂ ਦੀ ਅਗਵਾਈ ਵਿਚ ਵਿਦਿਆਰਥੀਆਂ ਸਕੂਲ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿਚ ਪੌਦੇ ਲਗਾਏ । ਇਸ ਮੌਕੇ ਬੋਲਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਜੇ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਣ ਮਿਲੇ, ਤਾਂ ਸਾਨੂੰ ਵੱਡਾ ਹੰਬਲਾ ਮਾਰ ਕੇ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ।

ਉਨ੍ਹਾਂ ਰੁੱਖਾਂ ਦੀ ਧੜਾਧੜ ਹੋ ਰਹੀ ਕਟਾਈ ‘ਤੇ ਵੀ ਚਿੰਤਾ ਪ੍ਰਗਟ ਕੀਤੀ । ਇਸ ਮੌਕੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਤੋਂ ਇਲਾਵਾ ਮੈਡਮ ਨੀਲਮ ਕਾਲੜਾ, ਅਨੀਤਾ ਸਹਿਗਲ, ਨਰਿੰਦਰ ਪੱਤੜ, ਰਜਨੀ ਅਰੋੜਾ, ਰੇਨੂੰ ਬਾਲਾ, ਲਵਿਤਾ, ਅਮਨਦੀਪ ਕੌਰ, ਪ੍ਰਵੀਨ ਕੌਰ, ਦਵਿੰਦਰ ਕੌਰ, ਪਰਮਿੰਦਰ ਕੌਰ, ਮੀਨਾਕਸ਼ੀ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਧੀਰ ਸਿੰਘ, ਰਣਜੀਤ ਸਿੰਘ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਫਜਲਾਬਾਦ ਦੇ ਨੌਜਵਾਨ ਨੇ ਕੈਨੇਡਾ ਵਿੱਚ ਕੀਤਾ ਜ਼ਿਲੇ ਦਾ ਨਾਂ ਰੌਸ਼ਨ
Next articleਸੱਭਿਆਚਾਰਕ ਵੰਨਗੀਆਂ ਤੇ ਵਿਰਾਸਤ ਨੂੰ ਰੂਪਮਾਨ ਕਰਦਾ ਵਿਸਾਖੀ ਮੇਲਾ-2023 ਸ਼ੁਰੂ