ਸ੍ਰੀਨਗਰ (ਸਮਾਜ ਵੀਕਲੀ): ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਆਇਆ। ਰਿਕਟਰ ਪੈਮਾਨੇ ’ਤੇ ਇਸ ਦੀ ਸ਼ਿੱਦਤ 5.7 ਨਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਸ ਨੇ ਦੱਸਿਆ ਕਿ ਸਵੇਰੇ 9:45 ਵਜੇ ਆਏ ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ-ਤਜ਼ਾਕਿਸਤਾਨ ਸਰਹੱਦ ‘ਤੇ ਸੀ। ਜੰਮੂ-ਕਸ਼ਮੀਰ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਲੋਕ ਘਰਾਂ ਤੋਂ ਬਾਹਰ ਆ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly