ਐਸਏਐਸ ਨਗਰ (ਸਮਾਜ ਵੀਕਲੀ) (ਖ਼ਬਰ ਦਸਤਕ) ; ਮੁਲਕ ਵਿਚ ਪਹਿਲੀ ਵਾਰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਈਜ਼ੀ ਰਜਿਸਟਰੀ ‘ਰਜਿਸਟਰੀ ਐਨੀਵੇਅਰ ਸਕੀਮ’ ਦੀ ਸ਼ੁਰੂਆਤ ਅੱਜ ਮੋਹਾਲੀ ਤੋਂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਮੋਹਾਲੀ ਤੋਂ ਇਸ ਸਕੀਮ ਸ਼ੁਰੂ ਕੀਤੀ ਗਈ ਇਸ ਲਈ ਇੱਕ ਵੈੱਬਸਾਈਟ ਬਣਾਈ ਗਈ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਸਕੀਮ ਲਾਗੂ ਹੋਣ ਨਾਲ ਭਰਿਸ਼ਟਾਚਾਰ ਨੂੰ ਠੱਲ ਪਵੇਗੀ ਅਤੇ ਲੋਕਾਂ ਦੀ ਖੱਜਲ ਖੁਆਰੀ ਵੀ ਘਟੇਗੀ। ਉਹਨਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਵੈਬਸਾਈਟ ਤੇ ਜਾ ਕੇ ਰਜਿਸਟਰੀ ਲਈ ਆਪਣੀ ਤਾਰੀਖ ਬੂਕ ਕਰ ਸਕਦਾ ਹੈ ਅਤੇ ਜਿਲ੍ਹੇ ਦੀ ਕਿਸੇ ਵੀ ਤਹਿਸੀਲ ਵਿਚ ਇਹ ਰਜਿਸਟਰੀ ਕਰਵਾ ਸਕਦਾ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਹੋਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



