ਪੁਆਧ ਕਿਸਾਨ ਆਗੂ ਦੀ ਸਿੱਧੂ ਤੇ ਅਰੋੜਾ ਨਾਲ ਮਹੱਤਵਪੂਰਣ ਮੁਲਾਕਾਤ
ਡੇਰਾਬੱਸੀ, (ਸਮਾਜ ਵੀਕਲੀ) ( ਸੰਜੀਵ ਸਿੰਘ ਸੈਣੀ, ਮੋਹਾਲੀ) ਮਾਲਵਾ ਜ਼ੋਨ ਸਟੇਟ ਸੈਕਟਰੀ ਸ. ਗੁਰਸੇਵਕ ਸਿੰਘ ਕਾਰਕੌਰ ਨੇ ਅੱਜ ਪੰਜਾਬ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਸ. ਮਹਿੰਦਰ ਸਿੰਘ ਸਿੱਧੂ ਨਾਲ ਮਿਲ ਕੇ ਪਾਰਟੀ ਪ੍ਰਧਾਨ ਸ. ਅਮਨ ਅਰੋੜਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ, ਫਸਲਾਂ ਦੇ ਵਾਜਬ ਭਾਵ, ਪਾਣੀ ਦੇ ਸੰਸਾਧਨਾਂ ਦੀ ਸੰਭਾਲ ਅਤੇ ਸਰਕਾਰੀ ਯੋਜਨਾਵਾਂ ਦੇ ਲਾਭ ਹਰ ਕਿਸਾਨ ਤੱਕ ਪਹੁੰਚਾਉਣ ਬਾਰੇ ਵਿਸਥਾਰ ਨਾਲ ਚਰਚਾ ਹੋਈ। ਸਰਕਾਰ ਵੱਲੋਂ ਕਿਸਾਨਾਂ ਲਈ ਦਿੱਤੀਆਂ ਸਹੂਲਤਾਂ ਅਤੇ ਸਕੀਮਾਂ ਦੀ ਖੁੱਲ੍ਹ ਕੇ ਸਲਾਹਣਾ ਕੀਤੀ ਗਈ। ਦੋਵਾਂ ਆਗੂਆਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਦੀ ਕਿਸਾਨੀ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ। ਗੌਰਤਲਬ ਹੈ ਕਿ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੁਰਸੇਵਕ ਸਿੰਘ ਕਾਰਕੌਰ ਨੂੰ ਮਾਲਵਾ ਜ਼ੋਨ ਤੋਂ ਕਿਸਾਨ ਵਿੰਗ ਦਾ ਸਟੇਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ. ਅਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਵੀ ਦਿੱਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



